ਸਤੀਸ਼ ਕੁਮਾਰ ਨੇ ਸੰਭਾਲਿਆ ਕਾਨੂੰਨਗੋ ਸਰਕਲ ਦਾ ਚਾਰਜ

03/26/2019 5:02:07 AM

ਗੁਰਦਾਸਪੁਰ (ਸਾਰੰਗਲ, ਬਿਕਰਮਜੀਤ)-ਜ਼ਿਲਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਪਟਵਾਰੀਆਂ ਨੂੰ ਦਿੱਤੀਆਂ ਗਈਆਂ ਤਰੱਕੀਆਂ ਤੋਂ ਬਾਅਦ ਪਟਵਾਰੀ ਸਤੀਸ਼ ਕੁਮਾਰ ਨੂੰ ਤਰੱਕੀ ਦੇ ਕੇ ਬਤੌਰ ਕਾਨੂੰਨਗੋ ਬਣਾ ਦਿੱਤਾ ਗਿਆ, ਜਿਸ ਤੋਂ ਬਾਅਦ ਅੱਜ ਸਤੀਸ਼ ਕੁਮਾਰ ਨੇ ਸਬ ਤਹਿਸੀਲ ਫਤਿਹਗਡ਼੍ਹ ਚੂਡ਼ੀਆਂ ਵਿਚ ਬਤੌਰ ਸਰਕਲ ਕਾਲਾ ਅਫਗਾਨਾ ਦੇ ਕਾਨੂੰਨਗੋ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਕਾਨੂੰਨਗੋ ਸਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਦਫਤਰ ’ਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਕੰਮ ਬਿਨਾਂ ਭੇਦਭਾਵ ਦੇ ਹੋਣਗੇ ਅਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਕਾਨੂੰਨਗੋ ਸਤੀਸ਼ ਕੁਮਾਰ ਨੇ ਸਮੂਹ ਸਟਾਫ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਪਾਲ ਮਨਿੰਦਰ ਸਿੰਘ ਪਟਵਾਰੀ, ਕਾਕਾ ਸਿੰਘ, ਮਨਜੀਤ ਸਿੰਘ, ਲਖਵਿੰਦਰ ਸਿੰਘ, ਮਨਿੰਦਰ ਸਿੰਘ ਤੇ ਭੁਪਿੰਦਰ ਸਿੰਘ ਆਦਿ ਸਟਾਫ ਮੈਂਬਰਾਨ ਹਾਜ਼ਰ ਸਨ ਜਿਨ੍ਹਾਂ ਨੇ ਕਾਨੂੰਨਗੋ ਸਤੀਸ਼ ਕੁਮਾਰ ਨੂੰ ਵਧਾਈ ਦਿੱਤੀ।