ਪ੍ਰਿਯੰਕਾ ਗਾਂਧੀ ਦੇ ਸਰਗਰਮ ਹੋਣ ਨਾਲ ਕਾਂਗਰਸ ਨੂੰ ਮਿਲੇਗਾ ਫਾਇਦਾ : ਗੁਲਸ਼ਨ, ਪੰਮਾ

03/26/2019 5:02:28 AM

ਗੁਰਦਾਸਪੁਰ (ਬੇਰੀ)-ਆਲ ਇੰਡੀਆ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਕਾਂਗਰਸ ’ਚ ਸਰਗਰਮ ਹੋਣ ਨਾਲ ਪਾਰਟੀ ਨੂੰ ਬਹੁਤ ਲਾਭ ਮਿਲੇਗਾ ਅਤੇ ਯੂ. ਪੀ. ’ਚ ਕਾਂਗਰਸ ਲੋਕ ਸਭਾ ਦੀਆਂ ਵੱਧ ਤੋਂ ਵੱਧ ਸੀਟਾਂ ਹਾਸਲ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸੀਨੀਅਰ ਕਾਂਗਰਸੀ ਆਗੂ ਗੁਲਸ਼ਨ ਕੁਮਾਰ ਮਾਰਬਲ ਵਾਲਿਆਂ, ਮੁੱਖ ਸੇਵਾਦਾਰ ਸ੍ਰੀ ਅਚਲੇਸ਼ਵਰ ਮੰਦਰ ਕਾਰਸੇਵਾ ਟਰੱਸਟ ਬਟਾਲਾ ਪਵਨ ਕੁਮਾਰ ਪੰਮਾ, ਜ਼ਿਲਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਰਮੇਸ਼ ਵਰਮਾ, ਜ਼ਿਲਾ ਜਨਰਲ ਸਕੱਤਰ ਕਾਂਗਰਸ ਕਮੇਟੀ ਵਰਿੰਦਰ ਸ਼ਰਮਾ ਨੇ ਸਾਂਝੇ ਤੌਰ ’ਤੇ ਕੀਤਾ। ਉਕਤ ਕਾਂਗਰਸੀਆਂ ਨੇ ਕਿਹਾ ਕਿ ਕੇਂਦਰ ’ਚ ਆਉਣ ਵਾਲੀ ਸਰਕਾਰ ਕਾਂਗਰਸ ਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੀ ਹੋਵੇਗੀ।ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਜਨਤਾ ਬੇਹੱਦ ਦੁਖੀ ਹੈ ਅਤੇ ਸਰਕਾਰ ਨੂੰ ਬਦਲਣ ਲਈ ਕਮਰਕੱਸੇ ਕਰੀ ਬੈਠੀ ਹੈ। ਗੁਲਸ਼ਨ ਤੇ ਪੰਮਾ ਨੇ ਅੱਗੇ ਕਿਹਾ ਕਿ ਨੋਟਬੰਦੀ ਤੇ ਜੀ. ਐੱਸ. ਟੀ. ਨੇ ਜਿਥੇ ਵਪਾਰੀ ਵਰਗ ਨੂੰ ਭਾਰੀ ਧੱਕਾ ਪਹੁੰਚਾਇਆ ਹੈ, ਉਥੇ ਨਾਲ ਹੀ ਵਪਾਰ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਵਿਰੋਧੀ ਫ਼ੈਸਲਿਆਂ ਦੇ ਚੱਲਦੇ ਅੱਜ ਦੇਸ਼ ਹੀ ਨਹੀਂ ਬਲਕਿ ਹਰ ਵਰਗ ਇਸਨੂੰ ਚੱਲਦਾ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਕੋਈ ਕਸਰ ਨਹੀਂ ਛੱਡੀ ਅਤੇ ਲਗਾਤਾਰ ਇਕ-ਇਕ ਵਾਅਦਾ ਪੂਰਾ ਕਰ ਰਹੇ ਹਨ ਜੋ ਸ਼ਲਾਘਾਯੋਗ ਹੈ।