ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਹਰ ਵਰਗ ਖ਼ੁਸ਼ : ਪ੍ਰਿੰ. ਹਰਪਿੰਦਰਪਾਲ

03/26/2019 5:02:38 AM

ਗੁਰਦਾਸਪੁਰ (ਰੰਧਾਵਾ)-ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਖ਼ੁਸ਼ ਤੇ ਖ਼ੁਸ਼ਹਾਲ ਹੋ ਰਿਹਾ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੋ ਸਾਲਾਂ ’ਚ ਕਿਸਾਨਾਂ ਦਾ ਕਰੋਡ਼ਾਂ ਰੁਪਏ ਦਾ ਕਰਜ਼ਾ ਮੁਆਫ਼ ਕਰ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਪ੍ਰਿੰ. ਹਰਪਿੰਦਰਪਾਲ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਫਤਿਹਗਡ਼੍ਹ ਚੂਡ਼ੀਆਂ ਦੇ ਪਿੰਡਾਂ ਦੇ ਵਿਕਾਸ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਦੇ ਆਧਾਰ ’ਤੇ ਹੀ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ’ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਇਤਿਹਾਸਕ ਜਿੱਤ ਦਿਵਾਉਣ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਦਿਨ-ਰਾਤ ਇਕ ਕਰ ਦਿੱਤੀ ਹੈ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਜਨਤਾ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਰਣਜੀਤ ਸਿੰਘ, ਸਰਪੰਚ ਗੁਰਸ਼ਰਨ ਸਿੰਘ, ਹੀਰਾ ਸਿੰਘ, ਸਰਪੰਚ ਸੁਖਜਿੰਦਰ ਸਿੰਘ, ਸਰਪੰਚ ਜਤਿੰਦਰ ਸਿੰਘ, ਸਰਪੰਚ ਜਗਤਾਰ ਸਿੰਘ, ਸੂਬੇਦਾਰ ਮੇਜਰ ਸਿੰਘ ਦਬੁਰਜੀ, ਹਰਚਰਨ ਸਿੰਘ ਘਣੀਏ-ਕੇ-ਬਾਂਗਰ, ਹਰਦੀਪ ਸਿੰਘ, ਵੀਰ ਸਿੰਘ ਤੇ ਮਹਿੰਦਰ ਸਿੰਘ ਆਦਿ ਹਾਜ਼ਰ ਸਨ।

Related News