ਨਗਰ ਕੀਰਤਨ ਦੀ ਆਰੰਭਤਾ ਮੌਕੇ ਸੰਤ-ਮਹਾਪੁਰਸ਼ ਹਾਜ਼ਰੀ ਭਰਨਗੇ : ਘੁੰਮਣ
Friday, Mar 29, 2019 - 05:04 AM (IST)
ਗੁਰਦਾਸਪੁਰ (ਗੋਰਾਇਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣਾਂ ਤੋਂ 7 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਆਲੌਕਿਕ ਨਗਰ ਕੀਰਤਨ ਨਿੱਕੇ ਘੁੰਮਣਾਂ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਗੁਰਦੁਆਰਾ ਬੇਰ ਸਾਹਿਬ ਵਿਖੇ ਪਹੁੰਚੇਗਾ। ਇਸ ਨਗਰ ਕੀਰਤਨ ’ਚ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਆਗੂ ਸੰਗਤਾਂ ਨੂੰ ਨਾਲ ਲੈ ਕੇ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਲਖਵਿੰਦਰ ਸਿੰਘ ਘੁੰਮਣ ਨੇ ਕੀਤਾ। ਇਸ ਮੌਕੇ ਘੁੰਮਣ ਨੇ ਕਿਹਾ ਕਿ ਨਗਰ ਕੀਰਤਨ ਦੀ ਆਰੰਭਤਾ ਮੌਕੇ ਪੰਥ ਦੀਆਂ ਸਿਰਮੌਰ ਸ਼ਖ਼ਸੀਅਤਾਂ ਅਤੇ ਸੰਤ ਮਹਾਪੁਰਸ ਹਾਜ਼ਰੀ ਭਰਨਗੇ। ਉਨ੍ਹਾਂ ਕਿਹਾ ਕਿ ਸੰਗਤਾਂ ਇਸ ਨਗਰ ਕੀਰਤਨ ’ਚ ਪਹੁੰਚ ਕੇ ਵੱਧ ਤੋਂ ਵੱਧ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਸੁਰਜੀਤ ਸਿੰਘ ਬਿਜਲੀਵਾਲ, ਸੁਰਵਿੰਦਰ ਸਿੰਘ, ਹੀਰਾ ਸਿੰਘ ਲੱਧਾਮੁੰਡਾ, ਅਮਰੀਕ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਕਰਮ ਸਿੰਘ, ਵੀਰ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਗੋਰਾ ਆਦਿ ਹਾਜ਼ਰ ਸਨ।
