ਕਾਰ ਦੀ ਲਪੇਟ ’ਚ ਆਉਣ ਨਾਲ ਔਰਤ ਜ਼ਖਮੀ
Sunday, Mar 31, 2019 - 04:51 AM (IST)
ਗੁਰਦਾਸਪੁਰ (ਜ. ਬ.)-ਅੱਜ ਕਾਰ ਦੀ ਲਪੇਟ ’ਚ ਆਉਣ ਨਾਲ ਔਰਤ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੁਰਜੀਤ ਕੌਰ ਪਤਨੀ ਬਾਵਾ ਸਿੰਘ ਵਾਸੀ ਪਿੰਡ ਬੁੱਢਾ ਬਾਲਾ ਜੀ ਹਰਚੋਵਾਲ ’ਚ ਕਿਸੇ ਕੰਮ ਲਈ ਪੈਦਲ ਜਾ ਰਹੀ ਸੀ ਕਿ ਜਦੋਂ ਉਹ ਚੌਕ ਤੋਂ ਸਡ਼ਕ ਪਾਰ ਕਰਨ ਲੱਗੀ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਤੁਰੰਤ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ।