ਪੀ. ਡਬਲਯੂ. ਡੀ. ਇਲੈਟ੍ਰੀਕਲ ਆਊਟ ਸੋਰਸਿੰਗ ਮੁਲਾਜ਼ਮ ਯੂਨੀਅਨ ਦੀ ਮੀਟਿੰਗ

04/06/2019 4:48:01 AM

ਗੁਰਦਾਸਪੁਰ (ਵਿਨੋਦ)-ਪੀ. ਡਬਲਯੂ. ਡੀ. ਇਲੈਟਰੀਕਲ ਆਊਟ ਸੋਰਸਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ ਕੋਰਟ ਕੰਪਲੈਕਸ ਗੁਰਦਾਸਪੁਰ ਵਿਖੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੀ. ਡਬਲਯੂ. ਡੀ. ਇਲੈਟ੍ਰੀਕਲ ਵਿਭਾਗ ’ਚ ਪਿਛਲੇ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰਦੇ ਲਿਫ. ਆਪ੍ਰੇਟਰਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ। ਯੂਨੀਅਨ ਪੰਜਾਬ ਸਰਕਾਰ ਦੀ ਇਸ ਮੁਲਾਜ਼ਮ ਮਾਰੂ ਨੀਤੀ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਫੈਸਲਾ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ ਵਾਪਸ ਨਹੀਂ ਲਿਆ ਜਾਂਦਾ ਅਤੇ 1-4-2019 ਤੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਨਹੀਂ ਰੱਖੀਆਂ ਜਾਂਦੀਆਂ ਤਾਂ ਜਲਦ ਹੀ ਇਕ ਸੂਬਾ ਪੱਧਰੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਅਤੇ ਯੂਨੀਅਨ ਦੇ ਆਗੂਆਂ ਵੱਲੋਂ ਕਾਂਗਰਸ ਸਰਕਾਰ ਨੂੰ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ ਕਿ ਜੇਕਰ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਜਾਂਦੀਆਂ ਹਨ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਇਨ੍ਹਾਂ ਮੁਲਾਜ਼ਮਾਂ ’ਚ ਫੈਲੇ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮੌਕੇ ਅਵਤਾਰ ਸਿੰਘ, ਚੰਦਨ ਦੀਪ, ਰਾਜ ਕੁਮਾਰ, ਸੁੱਖਪਾਲ ਸਿੰਘ, ਸੋਮਨਾਥ, ਪਵਨ ਕੁਮਾਰ, ਵਿਨੋਦ ਕੁਮਾਰ, ਕੁਲਭੂਸ਼ਣ ਕੁਮਾਰ, ਰਾਜ ਕੁਮਾਰ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ। ਫਾਈਲ ਨੰਬਰ 05ਜੀਡੀਪੀ02