ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ
Thursday, Jul 01, 2021 - 06:44 PM (IST)
ਗੁਰਦਾਸਪੁਰ (ਸਰਬਜੀਤ) - ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ 25-6-21 ਨੂੰ ਥਾਣਾ ਧਾਰੀਵਾਲ ਦੇ ਅਧੀਨ ਪੈਂਦੇ ਪਿੰਡ ਫੱਜੂਪੁਰ ਦੇ ਸ਼ਮਸ਼ਾਨਘਾਟ ’ਚ ਦੋ ਵਿਅਕਤੀਆਂ ਦਾ ਕਤਲ ਕਰ ਉਨ੍ਹਾਂ ਦੀਆਂ ਲਾਸ਼ਾਂ ਝੋਨੇ ਦੇ ਖੇਤ ’ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਕਤਲ ਮਾਮਲੇ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ’ਚ ਪੁਲਸ ਨੇ ਸਫ਼ਲਤਾ ਹਾਸਲ ਕਰ ਲਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਪਹਿਲਾ ਵੀ ਵੱਖ-ਵੱਖ ਧਰਾਵਾਂ ਦੇ ਹੇਠ 2 ਮੁਕੱਦਮੇ ਦਰਜ ਹਨ। ਉਕਤ ਦੋਸ਼ੀ ਜ਼ਮਾਨਤ ’ਤੇ ਜੇਲ ਵਿਚੋਂ ਬਾਹਰ ਆਇਆ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ
ਇਸ ਸਬੰਧ ’ਚ ਅੱਜ ਜ਼ਿਲ੍ਹਾ ਗੁਰਦਾਸਪੁਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ ਡਾ.ਨਾਨਕ ਸਿੰਘ ਨੇ ਦੱਸਿਆ ਕਿ ਥਾਣਾ ਧਾਰੀਵਾਲ ਦੇ ਅਧੀਨ ਪੈਂਦੇ ਪਿੰਡ ਫੱਜੂਪੁਰ ਦੇ ਸ਼ਮਸ਼ਾਨਘਾਟ ਦੇ ਸਾਹਮਣੇ ਝੋਨੇ ਦੇ ਖੇਤਾਂ ’ਚ ਦੋ ਵਿਅਕਤੀਆਂ ਸ਼ਾਮ ਲਾਲ ਪੁੱਤਰ ਲਛਮਣ ਦਾਸ ਅਤੇ ਸਟੀਫਨ ਮਸੀਹ ਪੁੱਤਰ ਰਮਨ ਮਸੀਹ ਨਿਵਾਸੀ ਲੇਹਲ ਦੀਆਂ ਲਾਸ਼ਾਂ ਮਿਲੀਆਂ ਸਨ। ਉਕਤ ਵਿਅਕਤੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਸਿਰ ਅਤੇ ਮੂੰਹ ’ਤੇ ਸੱਟਾਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਸਬੰਧ ’ਚ ਸ਼ਿਕਾਇਤਕਰਤਾਂ ਤਰਲੋਕ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਲੇਹਲ ਦੇ ਬਿਆਨਾਂ ’ਤੇ ਧਾਰੀਵਾਲ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ
ਐੱਸ.ਐੱਸ.ਪੀ ਡਾ.ਨਾਨਕ ਸਿੰਘ ਨੇ ਦੱਸਿਆ ਕਿ ਇਸ ਕੇਸ ਦੀ ਜਾਂਚ ਨੂੰ ਗੰਭੀਰਤਾਂ ਨਾਲ ਲੈਂਦੇ ਹੋਏ ਉਨ੍ਹਾਂ ਵੱਲੋਂ ਐੱਸ.ਪੀ ਇੰਵੈਸਟੀਗੇਸ਼ਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ’ਚ ਇਕ ਟੀਮ ਦਾ ਗਠਨ ਕੀਤਾ ਗਿਆ। ਜਿੰਨਾਂ ਨੇ ਇਕ ਹਫ਼ਤੇ ਦੇ ਅੰਦਰ-ਅੰਦਰ ਸੁਰਾਗ ਲਗਾ ਕੇ ਦੋਸ਼ੀ ਅਮਨਦੀਪ ਉਰਫ ਰਮਨ ਪੁੱਤਰ ਜੰਗ ਬਹਾਦਰ ਵਾਸੀ ਫੱਜੂਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਵਾਰਦਾਤ ਦੌਰਾਨ ਮ੍ਰਿਤਕ ਸ਼ਾਮ ਲਾਲ ਦਾ ਖੋਹਿਆ ਗਿਆ ਮੋਬਾਇਲ ਫੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਪੁੱਛਗਿਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਅਮਨਦੀਪ ਉਰਫ ਰਮਨ ਨੇ ਘਟਨਾ ਵਾਲੇ ਦਿਨ ਸ਼ਰਾਬ ਪੀਤੀ ਹੋਈ ਸੀ ਅਤੇ ਸ਼ਰਾਬ ਦੇ ਨਸ਼ੇ ਵਿੱਚ ਉਹ ਫੱਜੂਪੁਰ ਸ਼ਮਸ਼ਾਨਘਾਟ ਚਲਾ ਗਿਆ, ਜਿਥੇ ਦੋਵੇਂ ਮ੍ਰਿਤਕ ਪਹਿਲਾਂ ਤੋਂ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ
ਇਸ ਦੌਰਾਨ ਦੋਸ਼ੀ ਅਮਨਦੀਪ ਦੀ ਸਟੀਫਨ ਮਸੀਹ ਨਾਲ ਕਿਸੇ ਗੱਲ ਤੋਂ ਬਹਿਸ ਹੋ ਗਈ ਅਤੇ ਦੋਵੇਂ ਆਪਸ ਵਿੱਚ ਉਲਝ ਗਏ। ਮ੍ਰਿਤਕ ਸ਼ਾਮ ਲਾਲ ਦੀ ਦਖਲ ਅੰਦਾਜ਼ੀ ਕਾਰਨ ਦੋਸ਼ੀ ਨੇ ਸ਼ਮਸ਼ਾਨਘਾਟ ਵਿੱਚ ਪਿਆ ਗਮਲਾ ਚੁੱਕ ਕੇ ਸ਼ਾਮ ਲਾਲ ਦੇ ਸਿਰ ਵਿੱਚ ਮਾਰਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਬਾਅਦ ਵਿੱਚ ਦੋਸ਼ੀ ਸਟੀਫਨ ਮਸੀਹ ਨਾਲ ਗੁੱਥਮ-ਗੁੱਥਾ ਹੁੰਦੇ ਹੋਏ ਝੋਨੇ ਦੇ ਖੇਤ ਵਿੱਚ ਚਲੇ ਗਏ। ਜਿੱਥੇ ਦੋਸ਼ੀ ਨੇ ਆਪਣੇ ਪਹਿਨੇ ਹੋਏ ਕੜੇ ਨਾਲ ਸਟੀਫਨ ਮਸੀਹ ਦੇ ਮੱਥੇ ’ਤੇ ਲਗਾਤਾਰ ਵਾਰ ਕਰਦਾ ਰਿਹਾ। ਜਿੱਥੇ ਉਸ ਦਾ ਮੂੰਹ ਜ਼ਮੀਨ ਦੇ ਚਿੱਕੜ ਵਿੱਚ ਦਬਾ ਦਿੱਤਾ ਅਤੇ ਉਸ ਦੀ ਵੀ ਮੌਤ ਹੋ ਗਈ। ਦੋਸ਼ੀ ਮ੍ਰਿਤਕ ਦਾ ਮੋਬਾਇਲ ਫੋਨ ਅਤੇ ਪੈਸੇ ਕੱਢ ਕੇ ਆਪਣੇ ਨਾਲ ਲੈ ਗਿਆ। ਪੈਸੇ ਉਸ ਨੇ ਖ਼ਰਚ ਲਏ ਅਤੇ ਮੋਬਾਇਲ ਫੋਨ ਉਸ ਪਾਸੋਂ ਬਰਾਮਦ ਹੋ ਚੁੱਕਾ ਹੈ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ