ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ

Thursday, Oct 01, 2026 - 01:18 PM (IST)

ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ

ਗੁਰਦਾਸਪੁਰ- ਗੁਰਦਾਸਪੁਰ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੁਲਜ਼ਮਾਂ ਨੂੰ 7 ਪਿਸਤੌਲਾਂ, ਜਿਨ੍ਹਾਂ ਵਿਚ ਇੱਕ ਗਲੌਕ ਪਿਸਤੌਲ ਅਤੇ ਛੇ .30 ਕੈਲੀਬਰ ਪਿਸਤੌਲਾਂ ਹਨ ਅਤੇ 8 ਮੈਗਜ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ-UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ ਦਿੱਤੇ ਜਾਣਗੇ ਮੰਗ-ਪੱਤਰ

ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਸਬੰਧ ਦੁਬਈ ਅਤੇ ਅਮਰੀਕਾ ਵਿੱਚ ਬੈਠੇ ਵਿਅਕਤੀ ਨਾਲ ਜੁੜੇ ਹੋਏ ਸਨ, ਜਿਨ੍ਹਾਂ ਦੇ ਨਿਰਦੇਸ਼ਾਂ 'ਤੇ ਇਹ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕੀਤੇ ਗਏ ਸਨ। ਇਸ ਸਬੰਧੀ ਥਾਣਾ ਕਲਾਨੌਰ ਵਿਖੇ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪੁਲਸ ਵੱਲੋਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ: ਅਧਿਆਪਕਾ ਦੀ ਟਿੱਪਣੀ ਤੋਂ ਪਰੇਸ਼ਾਨ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News