ਗੁਰਦਾਸਪੁਰ ਜ਼ਿਲ੍ਹੇ ''ਚ ਕੋਰੋਨਾ ਵਾਇਰਸ ਕਾਰਣ 2 ਦੀ ਮੌਤ, 79 ਦੀ ਰਿਪੋਰਟ ਪਾਜ਼ੇਟਿਵ

Thursday, Oct 01, 2020 - 02:07 AM (IST)

ਗੁਰਦਾਸਪੁਰ, (ਹਰਮਨ, ਜ. ਬ.)- ਜ਼ਿਲ੍ਹਾ ਗੁਰਦਾਸਪੁਰ ’ਚ ਅੱਜ ਕੋਰੋਨਾ ਵਾਇਰਸ ਨੇ 2 ਮਰੀਜ਼ਾਂ ਦੀ ਜਾਨ ਲੈ ਲਈ ਹੈ ਜਦੋਂ ਕਿ 79 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਸਬੰਧੀ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ 1,14,794 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਗਈ ਹੈ ਜਿਸ ’ਚੋਂ 1,08,596 ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ 5906 ਮਰੀਜ਼ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 885 ਵਿਅਕਤੀਆਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ।

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ’ਚ 16, ਧਾਰੀਵਾਲ ’ਚ 1, ਬਟਾਲਾ ’ਚ 5, ਲੇਵਲ-1 ਫੈਕਲਟੀ ’ਚ 14, ਜਦੋਂ ਕਿ 73 ਮਰੀਜ਼ ਦੂਸਰਿਆਂ ਜ਼ਿਲਿਆਂ ’ਚ ਹਨ ਅਤੇ 7 ਨੂੰ ਸ਼ਿਫਟ ਕੀਤਾ ਜਾ ਰਿਹਾ ਹੈ। ਇਸ ਮੌਕੇ ਕੋਰੋਨਾ ਵਾਇਰਸ ਨਾਲ ਪੀੜਤ 4999 ਵਿਅਕਤੀਆਂ ਨੇ ਫਤਿਹ ਹਾਸਲ ਕਰ ਲਈ ਹੈ, ਜਿਨ੍ਹਾਂ ’ਚ 4165 ਪੀੜਤ ਠੀਕ ਹੋਏ ਹਨ ਅਤੇ 834 ਪੀੜਤਾਂ ਨੂੰ ਡਿਸਚਾਰਜ ਕਰ ਕੇ ਹੋਮ ਇਕਾਂਤਵਾਸ ਕੀਤਾ ਗਿਆ ਹੈ। ਇਸ ਮੌਕੇ 763 ਐਕਟਿਵ ਕੇਸ ਹਨ ਅਤੇ ਜ਼ਿਲੇ ਅੰਦਰ ਕੁਲ 140 ਮੌਤਾਂ ਹੋਈਆਂ ਹਨ।


Bharat Thapa

Content Editor

Related News