ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਦੀ ਸ਼ਾਪਿੰਗ ਕਰਨ ਗਏ 4 ਦੋਸਤਾਂ ਦੀ ਸੜਕ ਹਾਦਸੇ 'ਚ ਮੌਤ

Tuesday, Jun 02, 2020 - 12:41 PM (IST)

ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਦੀ ਸ਼ਾਪਿੰਗ ਕਰਨ ਗਏ 4 ਦੋਸਤਾਂ ਦੀ ਸੜਕ ਹਾਦਸੇ 'ਚ ਮੌਤ

ਗੁਰਦਾਸਪੁਰ (ਗੁਰਪ੍ਰੀਤ ਸਿੰਘ ਚਾਵਲਾ) : ਗੁਰਦਾਸਪੁਰ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ

PunjabKesariਜਾਣਕਾਰੀ ਮੁਤਾਬਕ ਇਕ ਨੌਜਵਾਨ ਦੀ ਭੈਣ ਦਾ ਕੁਝ ਦਿਨਾਂ ਬਾਅਦ ਵਿਆਹ ਸੀ ਤੇ ਉਹ ਆਪਣੇ 3 ਸਾਥੀਆਂ ਨਾਲ ਵਿਆਹ ਦੀ ਸ਼ਾਪਿੰਗ ਕਰ ਕੇ ਵਾਪਸ ਪਿੰਡ ਪਰਤ ਰਹੇ ਸਨ ਕਿ ਬਟਾਲਾ-ਡੇਰਾ ਬਾਬਾ ਨਾਨਕ ਰੋਡ 'ਤੇ ਪਿੰਡ ਢਿਲਵਾਂ ਕੋਲ ਇਕ ਮੋਟਰਸਾਈਕਲ ਨੂੰ ਬਚਾਉਂਦੇ ਹੋਏ ਕਾਰ  ਦਰੱਖਤ ਨਾਲ ਟਕਰਾ ਕੇ ਭੱਠੇ 'ਚ ਜਾ ਵੱਜੀ। ਇਹ ਹਾਦਸਾ ਏਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ ਤੇ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਨੌਜਵਾਨਾਂ ਨੇ ਬਾਅਦ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਚਾਰੇ ਮ੍ਰਿਤਕ ਨੌਜਵਾਨਾਂ ਦੀ ਉਮਰ 18 ਤੋਂ 20 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ, ਜਿਨ੍ਹਾਂ 'ਚੋਂ ਇਕ ਦੀ ਭੈਣ ਦਾ ਵਿਆਹ ਸੀ। ਹਾਦਸੇ ਦਾ ਪਤਾ ਲੱਗਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮਨ ਮਰਜ਼ੀ ਨਾਲ ਵਿਆਹ ਕਰਵਾਉਣਾ ਪਿਆ ਮਹਿੰਗਾ, ਘਰ ਵਾਲਿਆਂ ਨੇ ਬੇਰਹਿਮੀ ਨਾਲ ਕੁੱਟਿਆ


author

Baljeet Kaur

Content Editor

Related News