ਗੁਰਦਾਸਪੁਰ ਜ਼ਿਲ੍ਹੇ ’ਚ ਹੜ੍ਹ ਦਾ ਅਲਰਟ, ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਹਦਾਇਤ

Sunday, Jul 31, 2022 - 02:29 PM (IST)

ਗੁਰਦਾਸਪੁਰ ਜ਼ਿਲ੍ਹੇ ’ਚ ਹੜ੍ਹ ਦਾ ਅਲਰਟ, ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਹਦਾਇਤ

ਗੁਰਦਾਸਪੁਰ (ਜੀਤ ਮਠਾਰੂ, ਵਿਨੋਦ) - ਜ਼ਿਲ੍ਹਾ ਗੁਰਦਾਸਪੁਰ ’ਚੋਂ ਗੁਜ਼ਰਦੇ ਉੱਝ ਦਰਿਆ ਵਿੱਚ ਦੋ ਲੱਖ ਤੋਂ ਜ਼ਿਆਦਾ ਕਿਊਸਕ ਪਾਣੀ ਛੱਡੇ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਦਰਿਆ ਨੇੜਲੇ ਰਹਿੰਦੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ਤੇ ਜਾਣ ਦੀ ਹਦਾਇਤ ਕੀਤੀ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਿਛਲੇ ਕੁਝ ਦਿਨ ਪਹਿਲਾਂ ਤੋਂ ਹੀ ਕੀਤੀ ਜਾ ਰਹੀ ਭਵਿੱਖਬਾਣੀ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੜ੍ਹ ਦੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਹੋਏ ਸਨ। 

ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ

ਇਸ ਦੇ ਚੱਲਦਿਆਂ ਉੱਜ ਦਰਿਆ ਵਿਚ ਡੇਢ ਤੋਂ ਦੋ ਲੱਖ ਕਿਊਸਿਕ ਪਾਣੀ ਛੱਡੇ ਜਾਣ ਦੇ ਬਾਅਦ ਪ੍ਰਸ਼ਾਸਨ ਨੇ ਰਾਵੀ ਦਰਿਆ ਅਤੇ ਉੱਜ ਦਰਿਆ ਦੇ ਨੇੜਲੇ ਪਿੰਡਾਂ ਨੂੰ ਚੌਕਸ ਕੀਤਾ ਹੈ। ਪ੍ਰਸ਼ਾਸਨ ਨੇ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਤੁਰੰਤ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ ਤਾਂ ਜੋ ਦਰਿਆ ਵਿੱਚ ਪਾਣੀ ਦਾ ਪੱਧਰ ਇਕਦਮ ਵਧਣ ਦੀ ਸੂਰਤ ਵਿਚ ਕੋਈ ਜਾਨੀ ਮਾਲੀ ਨੁਕਸਾਨ ਨਾ ਹੋਵੇ। ਦੱਸ ਦੇਈਏ ਕਿ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਅੱਜ ਸਵੇਰ ਤੋਂ ਹੀ ਰਾਵੀ ਦਰਿਆ ਦੇ ਪਾਰਲੇ ਪਾਸੇ ਵਸੇ ਸੱਤ ਪਿੰਡਾਂ ਨੂੰ ਆਉਣ ਜਾਣ ਵਾਲੀ ਕਿਸ਼ਤੀ ਬੰਦ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ


author

rajwinder kaur

Content Editor

Related News