ਵੱਡੇ ਘਰਾਂ ਦੀਆਂ ਚੱਲਦੀਆਂ ਨਾਜਾਇਜ਼ ਬੱਸਾਂ ’ਤੇ ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ,25 ਬੱਸਾਂ ਜ਼ਬਤ

Sunday, Oct 10, 2021 - 06:06 PM (IST)

ਵੱਡੇ ਘਰਾਂ ਦੀਆਂ ਚੱਲਦੀਆਂ ਨਾਜਾਇਜ਼ ਬੱਸਾਂ ’ਤੇ ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ,25 ਬੱਸਾਂ ਜ਼ਬਤ

ਗੁਰਦਾਸਪੁਰ ( ਹਰਮਨ): ਟਰਾਂਸਪੋਰਟ ਵਿਭਾਗ ਗੁਰਦਾਸਪੁਰ ਨੇ ਅੱਜ ਜ਼ਿਲ੍ਹੇ ’ਚ ਵੱਡੀ ਕਾਰਵਾਈ ਕਰਦਿਆਂ ਬਿਨਾਂ ਟੈਕਸ, ਬਿਨਾਂ ਟਾਈਮ ਤੋਂ ਚੱਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਰੰਧਾਵਾ, ਰਿਜ਼ਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿੱਜੀ ਕੰਪਨੀਆਂ ਦੀਆਂ ਬੱਸਾਂ ਜੋ ਬਿਨਾਂ ਟੈਕਸ, ਡਿਫ਼ਾਲਟਰ ਅਤੇ ਬਿਨਾਂ ਟਾਈਮ ਤੋਂ ਚੱਲ ਰਹੀਆਂ ਸਨ, ਸਬੰਧੀ ਕਾਰਵਾਈ ਕੀਤੀ ਗਈ ਹੈ। ਜਿਸ ’ਚ ਵੱਡੇ ਘਰਾਂ ਦੀਆਂ ਬੱਸਾਂ ਦੀਆਂ ਨਿੱਜੀ ਕੰਪਨੀਆਂ ਜਿਵੇਂ ਰਾਜਧਾਨੀ, ਡੱਬਵਾਲੀ ਅਤੇ ਲਿਬੜਾ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ, ਨੂੰ ਜ਼ਬਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ :   ਬਠਿੰਡਾ ’ਚ ਹੈਵਾਨੀਅਤ: ਨਿੱਜੀ ਹਸਪਤਾਲ ’ਚ ਇਲਾਜ ਕਰਵਾਉਣ ਆਈ ਮਹਿਲਾ ਨਾਲ ਗੈਂਗਰੇਪ

ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟਰਾਂਸਪੋਰਟ ਵਿਭਾਗ ’ਚ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ’ਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਹੱਸਦਾ ਖ਼ੇਡਦਾ ਪਰਿਵਾਰ, ਪਤਨੀ ਦੀ ਡਿਲਿਵਰੀ ਤੋਂ ਪਹਿਲਾਂ ਪਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ


author

Shyna

Content Editor

Related News