ਬਟਾਲਾ ਦਾ ਐੱਸ.ਡੀ.ਐੱਮ. ਵੀ ਆਇਆ ਕੋਰੋਨਾ ਦੀ ਚਪੇਟ 'ਚ

07/18/2020 4:49:30 PM

ਗੁਰਦਾਸਪੁਰ (ਵਿਨੋਦ) : ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਬਟਾਲਾ ਦੇ ਐੱਸ.ਡੀ.ਐੱਮ. ਬਲਵਿੰਦਰ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।  

ਇਹ ਵੀ ਪੜ੍ਹੋਂ : ਸ਼ਰਮਨਾਕ : ਜ਼ਬਰਦਸਤੀ ਘਰ 'ਚ ਦਾਖ਼ਲ ਹੋ ਕੇ ਨੌਜਵਾਨਾਂ ਨੇ ਨਾਬਾਲਗਾ ਨਾਲ ਕੀਤਾ ਜਬਰ-ਜ਼ਿਨਾਹ

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਭਾਰਤ ਵਿਚ ਦਿਨੋਂ-ਦਿਨ ਰਫ਼ਤਾਰ ਫੜ੍ਹਦੀ ਜਾ ਰਹੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਅੰਦਰ ਭਾਰਤ 'ਚ 34,884 ਨਵੇਂ ਮਾਮਲੇ ਸਾਹਮਣੇ ਆਏ ਅਤੇ 671 ਮੌਤਾਂ ਹੋਈਆਂ ਹਨ। ਵੱਧ ਰਹੇ ਪੀੜਤ ਮਾਮਲਿਆਂ ਦੀ ਗਿਣਤੀ ਕਾਰਨ ਦੇਸ਼ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 10,38,716 ਹੋ ਗਈ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ ਜਿਵੇਂ-ਜਿਵੇਂ ਮਾਮਲੇ ਵੱਧ ਰਹੇ ਹਨ, ਠੀਕ ਹੋਣ ਵਾਲੀਆਂ ਦੀ ਗਿਣਤੀ ਵੀ ਵੱਧ ਰਹੀ ਹੈ। ਹੁਣ 6,53,751 ਲੋਕ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਇਸ ਤਰ੍ਹਾਂ ਹੁਣ ਤੱਕ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 26,273 'ਤੇ ਪੁੱਜ ਗਿਆ ਹੈ।

ਇਹ ਵੀ ਪੜ੍ਹੋਂ : ਪ੍ਰੇਮੀ ਦੀ ਹਰਕਤ ਤੋਂ ਤੰਗ ਆ ਕੇ ਪ੍ਰੇਮਿਕਾ ਨੇ ਨਿਗਲਿਆ ਜ਼ਹਿਰ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕੀਤੇ ਵੱਡੇ ਖੁਲਾਸੇ

Baljeet Kaur

This news is Content Editor Baljeet Kaur