ਭਾਰਤ ਬੰਦ ਦੇ ਸੱਦੇ ਦਾ ਗੁਰਦਾਸਪੁਰ 'ਚ ਦਿੱਸਿਆ ਅਸਰ, ਬੱਸ ਸੇਵਾ ਵੀ ਬੰਦ (ਤਸਵੀਰਾਂ)

Tuesday, Dec 08, 2020 - 12:05 PM (IST)

ਭਾਰਤ ਬੰਦ ਦੇ ਸੱਦੇ ਦਾ ਗੁਰਦਾਸਪੁਰ 'ਚ ਦਿੱਸਿਆ ਅਸਰ, ਬੱਸ ਸੇਵਾ ਵੀ ਬੰਦ (ਤਸਵੀਰਾਂ)

ਗੁਰਦਾਸਪੁਰ (ਗੁਰਪ੍ਰੀਤ) : ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ 8 ਦਸੰਬਰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਤਹਿਤ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ 'ਚ ਬੰਦ ਦਾ ਅਸਰ ਸਵੇਰ ਤੋਂ ਹੀ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੀ ਮੁੱਖ ਸਬਜ਼ੀ ਮੰਡੀ 'ਚ ਕੰਮਕਾਜ ਬਿਲਕੁੱਲ ਬੰਦ ਰਿਹਾ। ਇਸ ਦੇ ਨਾਲ ਹੀ ਬੱਸਾਂ ਦੀ ਆਵਾਜਾਈ ਵੀ ਠੱਪ ਦੇਖਣ ਨੂੰ ਮਿਲ ਰਹੀ ਹੈ। ਇਸ ਸਬੰਧੀ ਆੜ੍ਹਤੀਆ ਦਾ ਕਹਿਣਾ ਹੈ ਕਿ ਅੱਜ ਦੇ ਬੰਦ ਦਾ ਸਮਰਥਨ ਦੇਣ ਦਾ ਉਨ੍ਹਾਂ ਵਲੋਂ ਐਲਾਨ ਕੀਤਾ ਗਿਆ ਸੀ ਕਿਉਂਕਿ ਜੇਕਰ ਇਹ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਕਿਸਾਨਾਂ ਦੇ ਨਾਲ-ਨਾਲ ਉਨ੍ਹਾਂ 'ਤੇ ਵੀ ਇਨ੍ਹਾਂ ਸਿੱਧਾ ਅਸਰ ਪਵੇਗਾ। 

ਇਹ ਵੀ ਪੜ੍ਹੋ: ਭਾਰਤ ਬੰਦ ਦੇ ਸੱਦੇ 'ਤੇ ਤਰਨਤਾਰਨ ਮੁਕੰਮਲ ਬੰਦ, ਵੇਖੋ ਤਸਵੀਰਾਂ
PunjabKesariਇਥੇ ਦੱਸ ਦੇਈਏ ਕਿ ਕਿਸਾਨਾਂ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 13ਵਾਂ ਦਿਨ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ, ਜਿਸ ਲਈ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਸਿਆਸੀ ਦਲਾਂ, ਫਿਲਮੀ ਹਸਤੀਆਂ, ਕਲਾਕਾਰਾਂ ਸਮੇਤ ਸਮਾਜ ਦੇ ਵੱਖ-ਵੱਖ ਤਬਕਿਆਂ ਦਾ ਸਾਥ ਮਿਲ ਰਿਹਾ ਹੈ। ਸਿੰਘੂ ਸਰਹੱਦ 'ਤੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। ਇਸ ਦੇ ਨਾਲ ਹੀ ਸਰਹੱਦ 'ਤੇ ਭਾਰੀ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਕੜਾਕੇ ਦੀ ਠੰਡ 'ਚ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਡਟੇ ਹਨ। 

ਇਹ ਵੀ ਪੜ੍ਹੋ: ਦੁਨੀਆ ਨੂੰ ਅਲਵਿਦਾ ਆਖ਼ਣ ਤੋਂ ਪਹਿਲਾਂ 40 ਦਿਨਾਂ ਦੀ ਮਾਸੂਮ ਬੱਚੀ ਨੌਜਵਾਨ ਨੂੰ ਦੇ ਗਈ ਜ਼ਿੰਦਗੀ

PunjabKesari

PunjabKesari

PunjabKesari


author

Baljeet Kaur

Content Editor

Related News