ਗੁਰਦਾਸਪੁਰ ਸਰਹੱਦ ’ਚ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਫ਼ਾਇਰਿੰਗ ਕਰ ਵਾਪਸ ਭੇਜਿਆ

Saturday, May 28, 2022 - 11:08 AM (IST)

ਗੁਰਦਾਸਪੁਰ ਸਰਹੱਦ ’ਚ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਫ਼ਾਇਰਿੰਗ ਕਰ ਵਾਪਸ ਭੇਜਿਆ

ਗੁਰਦਾਸਪੁਰ (ਜ.ਬ) - ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਜਾਰੀ ਰੱਖੇ ਹੋਏ ਹੈ। ਇਸ ਦੇ ਚੱਲਦੇ ਪਾਕਿਸਤਾਨ ਡਰੋਨ ਵੱਲੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਭੇਜ ਰਿਹਾ ਹੈ। ਬੀਤੀ ਰਾਤ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਦੋਰਾਂਗਲਾ ਇਲਾਕੇ ਵਿਚ ਪਾਕਿਸਤਾਨ ਵੱਲੋਂ ਡਰੋਨ ਭੇਜਿਆ ਗਿਆ। 

ਪੜ੍ਹੋ ਇਹ ਵੀ ਖ਼ਬਰ:  ਪੰਜਾਬ ਪੁਲਸ ਲਈ ਚੁਣੇ ਗਏ 4358 ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਰਾਤ ਨੂੰ ਪਾਕਿਸਤਾਨ ਡਰੋਨ ਲਗਭਗ 400 ਮੀਟਰ ਤੱਕ ਭਾਰਤੀ ਇਲਾਕੇ ਵਿਚ ਦਾਖ਼ਲ ਹੋ ਗਿਆ। ਡਰੋਨ ਦੀ ਆਵਾਜ਼ ਸੁਣਦੇ ਸਾਰ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਪੰਜ ਰਾਊਂਡ ਫਾਇਰਿੰਗ ਕੀਤੀ ਗਈ, ਜਿਸ ਨਾਲ ਡਰੋਨ ਵਾਪਸ ਭੱਜ ਗਿਆ। ਅੱਜ ਸਵੇਰੇ ਸੀਮਾ ਸੁਰੱਖਿਆ ਬਲ ਅਤੇ ਪੁਲਸ ਦੇ ਜਵਾਨਾਂ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ, ਜਿਸ ਦੌਰਾਨ ਅਜੇ ਤੱਕ ਕੋਈ ਇਤਰਾਜਯੋਗ ਚੀਜ਼ ਬਰਾਮਦ ਨਹੀਂ ਹੋਈ।

ਪੜ੍ਹੋ ਇਹ ਵੀ ਖ਼ਬਰ:  ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ


 


 


author

rajwinder kaur

Content Editor

Related News