ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਸਹਾਇਤਾ ਕਰਕੇ ''ਆਪ'' ਉਮੀਦਵਾਰ ਨੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

09/28/2017 11:53:16 AM

ਬਟਾਲਾ (ਬਿਊਰੋ) - ਕੁਝ ਦਿਨ ਪਹਿਲਾਂ ਕਰਜ਼ੇ ਦੇ ਚੱਲਦੇ ਖੁਦਕੁਸ਼ੀ ਕਰ ਚੁੱਕੇ ਪਿੰਡ ਅਲਾਵਲਪੁਰ ਦੇ ਕਿਸਾਨ ਜਸਬੀਰ ਸਿੰਘ ਦੇ ਪਰਿਵਾਰ ਨੂੰ 50,000 ਦੀ ਆਰਥਿਕ ਮਦਦ ਕਰ ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਜ਼ਿਮਨੀ ਚੋਣ ਲਈ ਬਟਾਲਾ 'ਚ ਗੁਰਦਾਪੁਰ ਰੋਡ 'ਤੇ ਆਪਣੀ ਪਾਰਟੀ ਦੇ ਦਫਤਰ ਦਾ ਉਦਘਾਟਨ ਕੀਤਾ। 
ਇਸ ਮੌਕੇ 'ਤੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ 'ਚ ਆਪ ਉਮੀਦਵਾਰ ਸੁਰੇਸ਼ ਖਜੂਰੀਆ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਮਾਟਰ ਬਲਦੇਵ  ਸਿੰਘ, ਬਲਜਿੰਦਰ ਕੌਰ ਤੋਂ ਇਲਾਵਾ ਦੋਆਬਾ ਜੋਨ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਤੇ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ 'ਚ ਅੱਜ ਵੀ ਨਸ਼ਾ ਪਹਿਲਾਂ ਦੀ ਤਰ੍ਹਾਂ ਆਮ ਵਿਕ ਰਿਹਾ ਹੈ। ਕੈਪਟਨ ਸਰਕਾਰ ਦੇ ਆਪਣੇ ਹੀ ਕਰੀਬ 50 ਵਿਧਾਇਕਾਂ ਨੇ ਦਸਤਖਤ ਕਰ ਮੈਮੋਰੰਡਮ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਸੀ ਕਿ ਬਿਕਰਮ ਸਿੰਘ ਮਜੀਠੀਆ ਨਸ਼ਾ ਵੇਚਣ 'ਚ ਨਸ਼ਾ ਤਕਸਰਾ ਦੀ ਸਹਾਇਤਾ ਕਰ ਰਿਹਾ ਹੈ। ਇਸ ਸਬੰਧ 'ਚ ਕੈਪਟਨ ਅਮਰਿੰਦਰ ਸਿੰਘ ਨੇ ਅਜੇ ਤੱਕ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦੀ ਨਹੀਂ ਮੰਨੀ, ਮਜੀਠੀਆ ਅੱਜ ਵੀ ਆਜ਼ਾਦ ਘੁੰਮ ਰਿਹਾ ਹੈ। ਜੋ ਮੁੱਖ ਮੰਤਰੀ ਆਪਣੇ ਵਿਦਾਇਕਾਂ ਦੀ ਗੱਲ ਨਹੀਂ ਮੰਨਦੇ ਉਹ ਜਨਤਾ ਦੀ ਕਿਉ ਮੰਨਣਗੇ।