ਕੇਜਰੀਵਾਲ ਕਰ ਸਕਦੇ ਹਨ ਗੁਰਦਾਸਪੁਰ ਜ਼ਿਮਨੀ ਚੋਣ ''ਚ ਪ੍ਰਚਾਰ: ਭਗਵੰਤ ਮਾਨ
Thursday, Sep 21, 2017 - 07:30 PM (IST)
ਗੁਰਦਾਸਪੁਰ(ਗੁਰਪ੍ਰੀਤ ਚਾਵਲਾ)— ਗੁਰਦਾਸਪੁਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਵੱਲੋਂ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਮੁਹਿੰਮ 'ਚ ਸ਼ਾਮਲ ਹੋ ਸਕਦੇ ਹਨ। ਉਥੇ ਹੀ ਦੂਜੇ ਪਾਸੇ ਸੁਰੇਸ਼ ਖਜੂਰੀਆ ਨੇ ਹਲਕੇ ਦੀ ਸੇਵਾ ਕਰਨ ਦੀ ਗੱਲ ਕੀਤੀ ਹੈ। ਇਸ ਦੌਰਾਨ ਭਗਵੰਤ ਦੇ ਨਾਲ ਸੁਖਪਾਲ ਖਹਿਰਾ ਵੀ ਮੌਜੂਦ ਸਨ।
ਗੁਰਦਾਸਪੁਰ ਦੀ ਚੋਣ 'ਚ ਆਪ ਦੀ ਨਾਮਜ਼ਦਗੀ ਅਤੇ ਕਾਂਗਰਸ ਦੇ ਐਲਾਨ ਦੇ ਬਾਵਜੂਦ ਇਸ ਸੀਟ 'ਤੇ ਜੇਤੂ ਰਹੀ ਭਾਜਪਾ ਨੇ ਅਜੇ ਤਕ ਆਪਣੇ ਪੱਤੇ ਨਹੀਂ ਖੋਲ੍ਹੇ ਹਨ।
