ਕੈਨੇਡਾ ਤੋਂ ਆਈ ਦੁਖਦਾਈ ਖ਼ਬਰ: 22 ਸਾਲਾ ਪੰਜਾਬੀ ਦੀ ਝੀਲ 'ਚ ਡੁੱਬਣ ਨਾਲ ਮੌਤ
Tuesday, Jul 28, 2020 - 12:35 PM (IST)
ਗੁਰਦਾਸਪੁਰ (ਗੁਰਪ੍ਰੀਤ, ਵਿਨੋਦ) : ਹਲਕਾ ਕਾਦੀਆ ਨੇੜੇ ਪਿੰਡ ਚੱਕ ਸ਼ਰੀਫ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ ਨੇੜੇ ਝੀਲ 'ਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋਂ : ਗ੍ਰੰਥੀ ਦੀ ਕਰਤੂਤ: ਪਾਠ ਸਿੱਖਣ ਆਈ ਨਾਬਾਲਗ ਕੁਡ਼ੀ ਨਾਲ ਕੀਤਾ ਗਲਤ ਕੰਮ, ਵਾਇਰਲ ਹੋਈ ਵੀਡੀਓ
ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਲੱਕੀ 2017 'ਚ ਕੈਨੇਡਾ ਪੜ੍ਹਾਈ ਦੇ ਵੀਜ਼ੇ 'ਤੇ ਗਿਆ ਸੀ। ਉਸ ਦੀ ਪੜ੍ਹਾਈ ਖ਼ਤਮ ਹੋ ਚੁੱਕੀ ਸੀ ਤੇ ਉਹ ਹੁਣ ਵਰਕ ਪਰਮਿਟ 'ਤੇ ਵੈਨਕੂਵਰ ਨੇੜੇ ਕੰਮ ਕਰਦਾ ਸੀ। ਸ਼ਨੀਵਾਰ ਮਨਪ੍ਰੀਤ ਆਪਣੇ ਦੋਸਤਾਂ ਨਾਲ ਝੀਲ ਘੁੰਮਣ ਲਈ ਗਿਆ। ਇਸੇ ਦੌਰਾਨ ਉਨ੍ਹਾਂ ਦੀ ਕਿਸ਼ਤੀ ਹਾਦਸਾਗ੍ਰਸਤ ਹੋ ਗਈ, ਜਿਥੇ ਮਨਪ੍ਰੀਤ ਤੇ ਦੋ ਹੋਰ ਮੁੰਡੇ ਝੀਲ 'ਚ ਡੁੱਬ ਗਏ। ਉਥੇ ਮੌਜੂਦ ਸੁਰੱਖਿਆ ਗਾਰਡ ਵਲੋਂ ਉਸ ਦੇ ਸਾਥੀਆਂ ਨੂੰ ਤਾਂ ਬਚਾਅ ਲਿਆ ਪਰ ਜਦੋਂ ਤੱਕ ਮਨਪ੍ਰੀਤ ਨੂੰ ਬਾਹਰ ਕੱਢਿਆ ਗਿਆ ਉਸ ਦੀ ਮੌਤ ਹੋ ਚੁੱਕੀ ਸੀ। ਮਨਪ੍ਰੀਤ ਦੀ ਮੌਤ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਿਤਾ ਹਰਜਿੰਦਰ ਸਿੰਘ ਨੇ ਕੈਨੇਡਾ ਦੇ ਸਮਾਜ ਸੇਵੀ ਲੋਕਾਂ ਅਤੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਪਿੰਡ ਲਿਆਂਦਾ ਜਾਵੇ।
ਇਹ ਵੀ ਪੜ੍ਹੋਂ : ਕਲਯੁੱਗੀ ਮਾਂ ਦੀ ਕਰਤੂਤ: ਪਾਪ ਲੁਕਾਉਣ ਖ਼ਾਤਰ 4 ਮਹੀਨਿਆਂ ਦਾ ਭਰੂਣ ਲਿਫ਼ਾਫ਼ੇ 'ਚ ਪਾ ਕੇ ਸੁੱਟਿਆ