ਗੁਰਦਾਸਪੁਰ ਕੇਂਦਰੀ ਜੇਲ੍ਹ 'ਚ ਕੈਦੀ 'ਤੇ ਸੂਏ ਨਾਲ ਹਮਲਾ, 4 ਖ਼ਿਲਾਫ਼ ਮਾਮਲਾ ਦਰਜ
Wednesday, Jan 04, 2023 - 02:39 PM (IST)
ਗੁਰਦਾਸਪੁਰ (ਵਿਨੋਦ) : ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਸ਼ਬਜੀ ਲੈਣ ਲਈ ਕੰਟੀਨ ’ਤੇ ਖੜ੍ਹੇ ਉਮਰਕੈਦ ਦੀ ਸਜ਼ਾ ਕੱਟ ਰਹੇ ਇਕ ਕੈਦੀ ’ਤੇ ਸੂਏ ਅਤੇ ਚਾਕੂਆਂ ਨਾਲ ਹਮਲਾ ਕੀਤਾ ਗਿਆ। ਇਸ ਮਾਮਲੇ ਸਬੰਧੀ 2 ਹਵਾਲਾਤੀਆਂ, ਇਕ ਕੈਦੀ ਤੇ ਇਕ ਬੰਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਾਰੇ ਦੋਸ਼ੀ ਕੇਂਦਰੀ ਜੇਲ੍ਹ 'ਚ ਬੰਦ ਹਨ। ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਜਗੀਰ ਚੰਦ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਉਮਰਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਸੇਵਕ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਜੋੜਾ ਛੱਤਰਾਂ ਨੇ ਬਿਆਨ ਦਿੱਤਾ ਕਿ ਉਹ ਮੁਕੱਦਮਾ ਨੰਬਰ 121 ਮਿਤੀ 3-11-2018 ਜ਼ੁਰਮ 302,34 ਥਾਣਾ ਸਦਰ ਗੁਰਦਾਸਪੁਰ ਦੇ ਸਬੰਧ ’ਚ ਉਮਰਕੈਦ ਦੀ ਸਜ਼ਾ ਕੱਟ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਨਹੀਂ ਵਿਕੇਗੀ 'ਨਕਲੀ' ਸ਼ਰਾਬ, QR ਕੋਡ ਸਕੈਨ ਕਰਦੇ ਹੀ ਸਾਹਮਣੇ ਆਵੇਗੀ ਸਾਰੀ ਡਿਟੇਲ
ਉਸ ਦੇ ਤਾਏ ਦਾ ਪੁੱਤਰ ਵੀ ਅਮਰਿੰਦਰ ਸਿੰਘ ਵੀ ਸਜ਼ਾ ਕੱਟ ਰਿਹਾ ਹੈ। 31-12-22 ਨੂੰ ਜਦੋਂ ਉਹ ਕੇਂਦਰੀ ਜੇਲ੍ਹ ’ਚ ਹੀ ਸਬਜ਼ੀ ਲੈਣ ਲਈ ਕੰਟੀਨ 'ਤੇ ਖੜ੍ਹਾ ਸੀ ਤਾਂ ਹਵਾਲਾਤੀ ਗੁਰਵਿੰਦਰ ਸਿੰਘ ਪੁੱਤਰ ਮੇਜ਼ਰ ਸਿੰਘ, ਹਵਾਲਾਤੀ ਗੁਰਸੇਵਕ ਸਿੰਘ ਪੁੱਤਰ ਜਸਵੰਤ ਸਿੰਘ, ਕੈਦੀ ਹਰਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ, ਬੰਦੀ ਪਵਨ ਕੁਮਾਰ ਪੁੱਤਰ ਬਲਵੀਰ ਸਿੰਘ ਕੇਂਦਰੀ ਜੇਲ੍ਹ ਗੁਰਦਾਸਪੁਰ ਨੇ ਸੂਏ ਅਤੇ ਕਰਦਾ ਨਾਲ ਹਮਲਾ ਕਰਕੇ ਉਸ ਨੂੰ ਜਖ਼ਮੀ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕੈਦੀ ਸੇਵਕ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਤੇ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਪੁਲਸ ਮੁਲਾਜ਼ਮ ਦੀ ਆਟੋ ਚਾਲਕ ਨਾਲ ਗੁੰਡਾਗਰਦੀ, ਵਿਅਕਤੀ ਨੇ ਬਣਾ ਲਈ ਵੀਡੀਓ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ