ਵੱਡੀ ਖਬਰ : ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚ 2 ਧਿਰਾਂ ਵਿਚਾਲੇ ਝੜਪ, ਸਥਿਤੀ ਤਣਾਅਪੂਰਨ
Saturday, Jan 03, 2026 - 08:10 AM (IST)
ਗੁਰਦਾਸਪੁਰ (ਹਰਮਨ, ਵਿਨੋਦ) - ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਹਵਾਲਾਤੀ ਅਤੇ ਕੈਦੀਆਂ ਦੇ ਦੋ ਧਿਰਾਂ ਵਿਚਕਾਰ ਆਪਸ ਵਿਚ ਜ਼ਬਰਦਸਤ ਝੜਪ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਝੜਪ ਕਾਰਨ ਜੇਲ੍ਹ ਅੰਦਰ ਸਥਿਤੀ ਕਾਫੀ ਤਣਾਅਪੂਰਨ ਬਣ ਗਈ। ਜਾਣਕਾਰੀ ਮੁਤਾਬਕ ਕੈਦੀਆਂ ਵਿਚਾਲੇ ਹੋਈ ਇਸ ਝੜਪ ਦੀ ਜਾਣਕਾਰੀ ਮਿਲਦੇ ਹੀ ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਆਈ. ਪੀ. ਐੱਸ. ਭਾਰੀ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਸਥਿਤੀ ਨੂੰ ਕਾਬੂ ’ਚ ਕੀਤਾ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਦੂਜੇ ਪਾਸੇ ਇਸ ਝੜਪ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਆਦਿੱਤਿਆ ਨੇ ਕਿਹਾ ਕਿ ਕੇਂਦਰੀ ਜੇਲ੍ਹ ’ਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਦੇ ਖ਼ਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਲਈ ਜੇਲ੍ਹ ਅੰਦਰ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਹ ਵੀ ਪੜ੍ਹੋ : ਤੂਫ਼ਾਨੀ ਤਾਕਤ ਦਾ ਕਾਮਯਾਬ ਸ਼ਾਹੀ ਨੁਸਖਾ ਕਰ ਲਓ ਨੋਟ, ਪੂਰੀ ਸਰਦੀਆਂ ਆਵੇਗਾ ਕੰਮ
