ਗੁਰਦਾਸਪੁਰ: ਪਵਿੱਤਰ ਚੋਲਾ ਸਾਹਿਬ ਦੇ ਦਰਸ਼ਨ ਕਰਨ ਆਏ ਪੈਦਲ ਸੰਗ ਦਾ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ (ਤਸਵੀਰਾਂ)
Wednesday, Mar 03, 2021 - 05:41 PM (IST)
ਗੁਰਦਾਸਪੁਰ (ਹਰਮਨ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚੋਹਲਾ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੇਟ ਪੱਤਣ ਵਿਖੇ ਹੁਸ਼ਿਆਰਪੁਰ ਤੋਂ ਪਹੁੰਚੀ ਪੈਦਲ ਸੰਗ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਜੈਕਾਰਿਆਂ ਦੀ ਗੂੰਜ ਵਿਚ ਫੁੱਲਾਂ ਦੀ ਵਰਖਾ ਕੀਤੀ ਗਈ। ਇਹ ਸੰਗ ਯਾਤਰਾ ਜਥੇਦਾਰ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਡਿਆਲਾ ਤੋਂ ਰਵਾਨਾ ਹੋਈ ਸੀ, ਜੋ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਦਾਖਲ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ
ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ
ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਪੁਲ ਨਾ ਹੋਣ ਕਾਰਨ ਇਹ ਸੰਗ ਯਾਤਰਾ ਬਿਆਸ ਦਰਿਆ ਦੇ ਇਸ ਪੱਤਣ ਨੂੰ ਬੇੜੀਆਂ ਰਾਹੀਂ ਪਾਰ ਕਰਦੀ ਸੀ ਪਰ ਹੁਣ ਪਨਟੂਨ ਪੁਲ ਬਣਨ ਕਾਰਨ ਇਸ ਪੁੱਲ ਰਾਹੀਂ ਸੰਗਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਦਾਖਲ ਹੋਈ। ਇਸ ਸੰਗ ਦੀ ਅਗਵਾਈ ਕਰ ਰਹੇ ਜਥੇਦਾਰ ਜੋਗਿੰਦਰ ਸਿੰਘ ਖਡਿਆਲਾ ਕਿਹਾ ਕਿ ਇਹ ਪੈਦਲ ਯਾਤਰਾ ਹਰੇਕ ਸਾਲ ਆਉਂਦੀ ਹੈ ਅਤੇ ਇਹ ਰਵਾਇਤ ਇਕ ਸਦੀ ਤੋਂ ਚਲਦੀ ਆ ਰਹੀ ਹੈ। ਇਸ ਪੈਦਲ ਯਾਤਰਾ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਹਰ ਸਾਲ ਪਹੁੰਚਦੀਆਂ ਹਨ ਅਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾਂਦਾ ਹੈ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮਚਿਆ ਸੀ ਜ਼ਹਿਰੀਲੀ ਸ਼ਰਾਬ ਦਾ ਤਾਂਡਵ, ਪੀੜਤ ਪਰਿਵਾਰਾਂ ਨੇ ਸਰਕਾਰ ਤੋਂ ਕੀਤੀ ਇਹ ਮੰਗ
ਪੜ੍ਹੋ ਇਹ ਵੀ ਖ਼ਬਰ - ਮਿੱਟੀ ਤੋਂ ਬਿਨਾਂ ਘਰ ਦੀ ਛੱਤ 'ਤੇ ਸਬਜ਼ੀਆਂ ਦੀ ਖੇਤੀ ਕਰ ਮਿਸਾਲ ਬਣਿਆ ਗੁਰਦਾਸਪੁਰ ਦਾ ਇਹ ਆਟੋਮੋਬਾਇਲ ਇੰਜੀਨੀਅਰ
ਉਨ੍ਹਾਂ ਕਿਹਾ ਕਿ ਇਹ ਸੰਗ ਯਾਤਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਦਰਸ਼ਨ ਕਰਕੇ ਸਮਾਪਤ ਹੁੰਦੀ ਹੈ। ਸ਼ਾਮ ਨੂੰ ਇਹ ਪੈਦਲ ਯਾਤਰਾ ਕਸਬਾ ਹਰਚੋਵਾਲ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ, ਜਿੱਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਇਲਾਕਾ ਵਾਸੀਆਂ ਨੇ ਸੰਗਤ ਦਾ ਨਿੱਘਾ ਸਵਾਗਤ ਕੀਤਾ ਅਤੇ ਆਤਿਸ਼ਬਾਜੀ ਚਲਾਈ। ਕੱਲ੍ਹ ਸਵੇਰੇ ਇਹ ਯਾਤਰਾ ਅਗਲੇ ਪੜਾਅ ਲਈ ਰਵਾਨਾ ਹੋਵੇਗੀ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦੇ ਪਹਿਲੇ 4 ਬਜਟ ’ਚੋਂ ਕੁਝ ਨਹੀਂ ਨਿਕਲਿਆ, 5ਵੇਂ ’ਚੋਂ ਵੀ ਨਹੀਂ ਹੋਵੇਗਾ ਕੁਝ ਹਾਸਲ: ਬੀਬੀ ਜਗੀਰ ਕੌਰ