ਗੁਰਦਾਸਪੁਰ ’ਚ ਕੋਰੋਨਾ ਦਾ ਕਹਿਰ : 12 ਵਿਅਕਤੀਆਂ ਦੀ ਮੌਤ, 169 ਪਾਜ਼ੇਟਿਵ
Sunday, May 02, 2021 - 12:54 PM (IST)
ਗੁਰਦਾਸਪੁਰ (ਹਰਮਨ, ਸਰਬਜੀਤ) - ਗੁਰਦਾਸਪੁਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਲਗਾਤਾਰ ਕਹਿਰਵਾਨ ਹੋ ਰਿਹਾ ਹੈ। ਇਸ ਦੀ ਲਪੇਟ ’ਚ ਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਦੇ ਚੱਲਦਿਆਂ 12 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦੋਂਕਿ 169 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ।
ਪੜ੍ਹੋ ਇਹ ਵੀ ਖਬਰ - ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ’ਚ ਪਾਜ਼ੇਟਿਵ ਪਾਏ ਗਏ ਵਿਅਕਤੀਆਂ ਦੀ ਕੁੱਲ ਗਿਣਤੀ 15,616 ਹੋ ਗਈ ਹੈ, ਜਦੋਂਕਿ ਹੁਣ ਤੱਕ 13,614 ਪੀੜਤ ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ 5,36,619 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ’ਚੋਂ 5,17,333 ਨੈਗੇਟਿਵ ਪਾਏ ਗਏ ਹਨ। 3670 ਸੈਂਪਲਾਂ ਦੀਆਂ ਰਿਪੋਰਟਾਂ ਪੈਂਡਿੰਗ ਹਨ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ : ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆਂ
ਉਨ੍ਹਾਂ ਦੱਸਿਆ ਕਿ 82 ਪੀੜਤ ਹੋਰਨਾਂ ਜ਼ਿਲ੍ਹਿਆਂ ’ਚ ਦਾਖਲ ਹਨ, ਜਦੋਂ ਕਿ 1243 ਪੀੜਤਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 515 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਐਕਵਿਟ ਮਰੀਜ਼ਾਂ ਦੀ ਕੁੱਲ ਗਿਣਤੀ 1487 ਹੈ।
ਪੜ੍ਹੋ ਇਹ ਵੀ ਖਬਰ - ਖ਼ੁਦ ਨੂੰ ਨਹੀਂ ਮਿਲੀ ਕਿਡਨੀ ਪਰ ਅੱਖਾਂ ਦਾਨ ਕਰ ਦੂਸਰਿਆਂ ਦੀ ਜ਼ਿੰਦਗੀ ਰੌਸ਼ਨ ਕਰ ਗਿਆ 13 ਸਾਲਾ ਆਦਿੱਤਯ (ਵੀਡੀਓ)