ਹੁਣ ਪੰਜਾਬ ਦੇ ਇਸ ਜ਼ਿਲ੍ਹੇ ’ਚ ਰਾਤ ਦਾ ‘ਕਰਫਿਊ’ ਲਾਉਣ ਦੀ ਤਿਆਰੀ, ਕਿਸੇ ਵੀ ਸਮੇਂ ਹੋ ਸਕਦੈ ਐਲਾਨ

Monday, Mar 15, 2021 - 02:29 PM (IST)

ਹੁਣ ਪੰਜਾਬ ਦੇ ਇਸ ਜ਼ਿਲ੍ਹੇ ’ਚ ਰਾਤ ਦਾ ‘ਕਰਫਿਊ’ ਲਾਉਣ ਦੀ ਤਿਆਰੀ, ਕਿਸੇ ਵੀ ਸਮੇਂ ਹੋ ਸਕਦੈ ਐਲਾਨ

ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਜ਼ਿਲ੍ਹੇ ’ਚ ਕੋਰੋਨਾ ਪੀੜਤਾਂ ਦੀ ਗਿਣਤੀ ’ਚ ਲਗਾਤਾਰ ਹੋ ਰਹੇ ਵਾਧੇ ਕਾਰਣ ਜ਼ਿਲ੍ਹੇ ਪ੍ਰਸ਼ਾਸਨ ਵੱਲੋਂ ਜਿਥੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹੈ, ਉਸ ਦੇ ਨਾਲ ਪ੍ਰਸ਼ਾਸਨ ਵੱਲੋਂ ਰਾਤ ਦੇ ਕਰਫਿਊ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਇਸ ਤਹਿਤ ਜੇਕਰ ਮਰੀਜ਼ਾਂ ਦੀ ਗਿਣਤੀ ’ਚ ਵਾਧੇ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਕਿਸੇ ਵੇਲੇ ਵੀ ਰਾਤ ਦੇ ਕਰਫਿਊ ਦਾ ਐਲਾਨ ਹੋ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ- ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਲਾਜ਼ਮੀ ਹੋਇਆ ਕੋਵਿਡ-19 ਟੈਸਟ, ਪੰਜਾਬ ਦੇ ਇਸ ਜ਼ਿਲ੍ਹੇ 'ਚ ਹਿਦਾਇਤਾਂ ਜਾਰੀ

ਇਸ ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਮਹਾਮਾਰੀ ਦੇ ਕੇਸ ਲਗਾਤਾਰ ਵੱਧ ਰਹੇ ਹਨ, ਜਿਸਦਾ ਮੁੱਖ ਕਾਰਣ ਲੋਕਾਂ ਵੱਲੋਂ ਮਾਸਕ ਨਾ ਪਹਿਨਣ ਸਮੇਤ ਦੂਸਰੀਆਂ ਹੋਰ ਸਾਵਧਾਨੀਆਂ ਦੀ ਅਣਦੇਖੀ ਕਰਨਾ ਹੈ। ਇਸ ਲਈ ਕੇਸਾਂ ਦੀ ਵੱਧ ਰਹੀ ਗਿਣਤੀ ਨੂੰ ਵੇਖਦਿਆਂ ਜ਼ਿਲ੍ਹੇ ਅੰਦਰ ਸੋਮਵਾਰ ਜਾਂ ਮੰਗਲਵਾਰ ਦੀ ਰਾਤ ਤੋਂ ਬਾਅਦ ਰਾਤ ਦਾ ਕਰਫਿਊ ਲਗਾਉਣਾ ਪੈ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ- ਬਟਾਲਾ ’ਚ ਦਿਲ ਨੂੰ ਦਹਿਲਾਅ ਦੇਣ ਵਾਲੀ ਘਟਨਾ: ਖੂੰਖਾਰ ਪਿੱਟਬੁੱਲ ਨੇ 4 ਸਾਲਾ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ (ਤਸਵੀਰਾਂ)

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਜ਼ਿਲ੍ਹੇ ਵਾਸੀਆਂ ਨੇ ਕੋਰੋਨਾ ਬੀਮਾਰੀ ਦੇ ਫੈਲਾਅ ਨੂੰ ਰੋਕਣ ’ਚ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਸੀ, ਉਸੇ ਤਰ੍ਹਾਂ ਹੁਣ ਫਿਰ ਸਹਿਯੋਗ ਕਰਦੇ ਹੋਏ ਸਾਵਾਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਮਾਸਕ ਜ਼ਰੂਰ ਪਹਿਨੇ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਡੀ. ਸੀ. ਨੇ ਕਿਹਾ ਕਿ ਕੋਰੋਨਾ ਤੋਂ ਪੀੜਤ ਵਿਅਕਤੀ ਗਿਣਤੀ ਤੇਜ਼ੀ ਨਾਲ ਵਧੀ ਹੈ, ਜਿਸ ਤਹਿਤ ਬੀਤੇ ਇਕ-ਦੋ ਦਿਨਾਂ ਤੋਂ ਕ੍ਰਮਵਾਰ 60 ਤੇ 70 ਕੋਰੋਨਾ ਪੀੜਤ ਸਾਹਮਣੇ ਆਏ ਹਨ।

ਪੜ੍ਹੋ ਇਹ ਵੀ ਖ਼ਬਰ- ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ


author

rajwinder kaur

Content Editor

Related News