ਗੁਰਦਾਸਪੁਰ 'ਚ ਕੋਰੋਨਾ ਕਹਿਰ, ਮੁੰਬਈ ਤੋਂ ਪਰਤੇ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ

06/01/2020 3:21:50 PM

ਗੁਰਦਾਸਪੁਰ (ਵਿਨੋਦ) : ਪੰਜਾਬ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਕੋਠੇ ਮਜੀਠੀ 'ਚ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਉਕਤ ਵਿਅਕਤੀ ਮੁੰਬਈ ਤੋਂ ਵਾਪਸ ਆਇਆ ਸੀ।  

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ

ਇਥੇ ਦੱਸ ਦੇਈਏ ਕਿ ਗੁਰਦਾਸਪੁਰ 'ਚ ਪਾਜ਼ੇਟਿਵ ਮਰੀਜ਼ਾਂ ਦੀ ਕੁਲ ਗਿਣਤੀ 141 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 129 ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਗੁਰਦਾਸਪੁਰ 'ਚ 9 ਕੇਸ ਐਕਟਿਵ ਹਨ।

ਇਹ ਵੀ ਪੜ੍ਹੋ : ਹਾਈਵੋਲਟੇਜ਼ ਟਾਵਰ 'ਤੇ ਚੜ੍ਹਿਆ ਨੌਜਵਾਨ


Baljeet Kaur

Content Editor

Related News