ਗੁਰਦਾਸਪੁਰ 'ਚ ਲਗਾਤਾਰ ਵਧ ਰਿਹੈ ਕੋਰੋਨਾ ਦਾ ਕਹਿਰ, ਇਕ ਹੋਰ ਮਾਮਲੇ ਦੀ ਪੁਸ਼ਟੀ

Wednesday, May 27, 2020 - 01:50 PM (IST)

ਗੁਰਦਾਸਪੁਰ 'ਚ ਲਗਾਤਾਰ ਵਧ ਰਿਹੈ ਕੋਰੋਨਾ ਦਾ ਕਹਿਰ, ਇਕ ਹੋਰ ਮਾਮਲੇ ਦੀ ਪੁਸ਼ਟੀ

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਦੱਸਿਆ ਕਿ ਜਾ ਰਿਹਾ ਹੈ ਕਿ ਉਕਤ ਵਿਅਕਤੀ ਬੀਤੇ ਦਿਨੀਂ ਮੁੰਬਈ ਤੋਂ ਵਾਪਸ ਆਇਆ ਸੀ। ਉਸ ਨੂੰ ਧਾਰੀਵਾਲ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਦੀ ਪੁਸ਼ਟੀ ਗੁਰਦਾਸਪੁਰ ਦੇ ਸਿਵਲ ਸਰਜਨ ਵਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬਟਾਲਾ 'ਚ ਕੋਰੋਨਾ ਦਾ ਕਹਿਰ, 2 ਨਵੇਂ ਮਾਮਲੇ ਆਏ ਸਾਹਮਣੇ

ਇਥੇ ਦੱਸ ਦੇਈਏ ਕਿ ਗੁਰਦਾਸਪੁਰ 'ਚ ਹੁਣ ਤੱਕ 136 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ 'ਚੋਂ 122 ਮਰੀਜ਼ ਇਸ ਕੋਰੋਨਾ ਲੜਾਈ ਨੂੰ ਜਿੱਤ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ਜਦਕਿ ਤਿੰਨ ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਜਿੰਨਾਂ 'ਚ ਇਕ ਪਿੰਡ ਭੈਣੀ ਪਸਵਾਲ ਦਾ ਰਹਿਣ ਵਾਲਾ ਸੀ ਜਦਕਿ ਦੋ ਦੀ ਮੌਤ ਲੁਧਿਆਣਾ ਵਿਖੇ ਹੋਈ ਹੈ, ਜਿਹੜੇ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਸਬੰਧਿਤ ਸੀ।

ਇਹ ਵੀ ਪੜ੍ਹੋ : ਵੱਡੀ ਖਬਰ : ਸੰਗਰੂਰ 'ਚ ਕੋਰੋਨਾ ਪਾਜ਼ੇਟਿਵ ਸਾਧੂ ਹੋਇਆ ਫਰਾਰ


author

Baljeet Kaur

Content Editor

Related News