ਗੁਰਦਾਸਪੁਰ 'ਚ ਕੋਰੋਨਾ ਨੇ ਮਚਾਈ ਤੜਥੱਲੀ, 13 ਨਵੇਂ ਮਾਮਲੇ ਆਏ ਸਾਹਮਣੇ

Wednesday, Jun 10, 2020 - 05:58 PM (IST)

ਗੁਰਦਾਸਪੁਰ 'ਚ ਕੋਰੋਨਾ ਨੇ ਮਚਾਈ ਤੜਥੱਲੀ, 13 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ (ਗੁਰਪ੍ਰੀਤ,ਵਿਨੋਦ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ 'ਚ ਕੋਰੋਨਾ ਦੇ 13 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇਕ ਵਿਅਕਤੀ ਗੁਰਦਾਸਪੁਰ, ਇਕ ਪਿੰਡ ਕੱਮੋਨੰਗਲ, 2 ਧਾਰੀਵਾਲ, 9 ਸ਼ੁਕਰਪੁਰਾ ਅਤੇ ਬਟਾਲਾ ਦੇ ਦੱਸੇ ਜਾ ਰਹੇ ਹਨ ਅਤੇ ਇਹ ਸਾਰੇ ਮਰੀਜ਼ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ ਸਨ।  ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਕਾਰਨ ਜ਼ਿਲ੍ਹੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ।

ਇਹ ਵੀ ਪੜ੍ਹੋ: ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ: ਹਰਪਾਲ  ਚੀਮਾ

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2800 ਤੋਂ ਪਾਰ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2800 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 517, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 319, ਲੁਧਿਆਣਾ 'ਚ 282, ਤਰਨਾਰਨ 171, ਮੋਹਾਲੀ 'ਚ 136, ਹੁਸ਼ਿਆਰਪੁਰ 'ਚ 136, ਪਟਿਆਲਾ 'ਚ 147, ਸੰਗਰੂਰ 'ਚ 116 ਕੇਸ, ਨਵਾਂਸ਼ਹਿਰ 'ਚ 122, ਗਰਦਾਸਪੁਰ 'ਚ 152 ਕੇਸ,  ਮੁਕਤਸਰ 71,  ਮੋਗਾ 'ਚ 67, ਫਰੀਦਕੋਟ 86, ਫਿਰੋਜ਼ਪੁਰ 'ਚ 46, ਫਾਜ਼ਿਲਕਾ 48, ਬਠਿੰਡਾ 'ਚ 55, ਪਠਾਨਕੋਟ 'ਚ 108, ਬਰਨਾਲਾ 'ਚ 27, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 70, ਕਪੂਰਥਲਾ 40, ਰੋਪੜ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2234 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 530 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਮਿਸ਼ਨ ਫਤਿਹ: ਘਨੌਰੀ ਖੁਰਦ ਦੀ ਰਹਿਣ ਵਾਲੀ ਮਾਂ-ਧੀ ਸਮੇਤ 6 ਮਰੀਜ਼ਾਂ ਨੇ ਕੋਵਿਡ-19 ਨੂੰ ਦਿੱਤੀ ਮਾਤ


author

Shyna

Content Editor

Related News