ਕਲਯੁਗੀ ਪੁੱਤ ਦਾ ਸ਼ਰਮਨਾਕ ਕਾਰਾ, ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਹੋਇਆ ਫਰਾਰ

Monday, May 18, 2020 - 11:35 AM (IST)

ਕਲਯੁਗੀ ਪੁੱਤ ਦਾ ਸ਼ਰਮਨਾਕ ਕਾਰਾ, ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਹੋਇਆ ਫਰਾਰ

ਬਟਾਲਾ (ਗੁਰਪ੍ਰੀਤ)— ਬਟਾਲਾ 'ਚ ਇਕ ਕਲਯੁਗੀ ਪੁੱਤਰ ਵੱਲੋਂ ਆਪਣੀ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਦੇ ਅਚਲੀ ਗੇਟ ਦੀ ਰਹਿਣ ਵਾਲੀ ਇਕ ਬਜ਼ੁਰਗ ਔਰਤ ਪਿਆਰ ਕੌਰ ਨੂੰ ਉਸ ਦੇ ਪੁੱਤਰ ਨੇ ਬੜੀ ਬੇਰਹਿਮੀ ਨਾਲ ਡਾਂਗਾਂ ਨਾਲ ਕੁੱਟਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ। ਉਕਤ ਔਰਤ ਦਾ ਚੀਕ-ਚਿਹਾੜਾ ਸੁਣ ਕੇ ਗੁਆਂਢ 'ਚ ਰਹਿਣ ਵਾਲੇ ਲੋਕਾਂ ਨੇ ਜ਼ਖਮੀ ਹਾਲਤ 'ਚ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਿਆ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖਬਰ, ਸ਼ਹਿਰ 'ਚ ਛੋਟ ਸਬੰਧੀ ਡੀ. ਸੀ. ਨੇ ਜਾਰੀ ਕੀਤੇ ਇਹ ਨਵੇਂ ਹੁਕਮ

PunjabKesari
ਉਥੇ ਹੀ ਇਸ ਮਾਮਲੇ ਚ ਐੱਸ. ਐੱਮ. ਓ. ਬਟਾਲਾ ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਬਜ਼ੁਰਗ ਔਰਤ ਨੂੰ ਗੰਭੀਰ ਸਟਾਂ ਲੱਗੀਆਂ ਹਨ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਮਾਮਲੇ 'ਚ ਪੁਲਸ ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਬਜ਼ੁਰਗ ਔਰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ 'ਚ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ‘ਕੋਰੋਨਾ’ ਦਾ ਕਹਿਰ ਜਾਰੀ, ਕੁੱਲ ਅੰਕੜਾ 214 ਤੱਕ ਪੁੱਜਾ

PunjabKesari


author

shivani attri

Content Editor

Related News