ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ ''ਤੇ ਪੰਚਾਇਤੀ ਜ਼ਮੀਨ
Thursday, Sep 25, 2025 - 03:50 PM (IST)

ਗੁਰਦਾਸਪੁਰ (ਹਮਰਨ)- ਪੰਜਾਬ ’ਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾਉਣ ਦੀ ਰਵਾਇਤ ਨੂੰ ਰੋਕਣ ਲਈ ਜਿੱਥੇ ਸੁਪਰੀਮ ਕੋਰਟ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਕਾਫੀ ਸਖਤੀ ਵਰਤ ਰਿਹਾ ਹੈ। ਹੁਣ ਅਦਾਲਤਾਂ ਦੇ ਹੁਕਮਾਂ ਤੋਂ ਬਾਅਦ ਜ਼ਿਲਾ ਗੁਰਦਾਸਪੁਰ ਦਾ ਪ੍ਰਸ਼ਾਸਨ ਵੀ ਇਸ ਮਸਲੇ ਦੇ ਹੱਲ ਲਈ ਖੁਦ ਕਿਸਾਨਾਂ ਕੋਲ ਪਿੰਡਾਂ ’ਚ ਪਹੁੰਚ ਰਿਹਾ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਵੱਡਾ ਐਲਾਨ, ਕਿਹਾ- ਨਹੀਂ ਲਵਾਂਗਾ ਕੋਈ...
ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਅਤੇ ਖੇਤੀਬਾੜੀ ਦੇ ਅਧਿਕਾਰੀ ਪਿੰਡ ਨਾਨੋਵਾਲ ਜੀਂਦੜ ਵਿਖੇ ਪਹੁੰਚੇ। ਜਿੱਥੇ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ’ਚ ਕਿਸਾਨ ਅਤੇ ਪਿੰਡ ਵਾਸੀਆਂ ਨੂੰ ਪ੍ਰਸ਼ਾਸਨ ਨੇ ਆਪਣੇ ਮਕਸਦ ਤੋਂ ਜਾਣੂ ਕਰਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਖੇਤਾਂ ’ਚ ਪਰਾਲੀ ਦੀ ਅੱਗ ਨਾਲ ਜਿੱਥੇ ਵਾਤਾਵਰਣ ’ਚ ਵੱਡੇ ਪੱਧਰ ’ਤੇ ਪ੍ਰਦੂਸ਼ਣ ਫੈਲਦਾ ਹੈ, ਉਸ ਦੇ ਨਾਲ-ਨਾਲ ਖੇਤਾਂ ਦੀ ਉਪਜਾਊ ਸ਼ਕਤੀ ਘਟਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਸੰਦ ਇਸੇ ਲਈ ਸਬਸਿਡੀ ਉੱਤੇ ਮੁਹੱਈਆ ਕਰਵਾਏ ਜਾਂਦੇ ਹਨ ਕਿ ਪਰਾਲੀ ਨੂੰ ਖੇਤਾਂ ’ਚ ਨਾਲ ਚਲਾ ਕੇ ਖੇਤਾਂ ’ਚ ਹੀ ਵਾਹ ਦਿੱਤਾ ਜਾਵੇ।
ਇਹ ਵੀ ਪੜ੍ਹੋ-ਤੜਕਸਾਰ ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਹਸਪਤਾਲ 'ਤੇ ਹੋਈ ਅੰਨ੍ਹੇਵਾਹ ਫਾਇਰਿੰਗ
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਮਕਸਦ ਜ਼ਿਲਾ ਗੁਰਦਾਸਪੁਰ ਨੂੰ ਜ਼ੀਰੋ ਫੀਸਦੀ ਪਰਾਲੀ ਦੀ ਅੱਗ ਨੂੰ ਬਣਾਉਣਾ ਹੈ। ਜੇਕਰ ਇਹ ਸਭ ਤੋਂ ਪਿਛਲੀ ਪੰਚਾਇਤ ਦੀ ਜ਼ਮੀਨ ਠੇਕੇ ’ਤੇ ਲੈਣ ਵਾਲੇ ਕਿਸਾਨ ਵੱਲੋਂ ਪਰਾਲੀ ਨੂੰ ਖੇਤਾਂ ’ਚ ਅੱਗ ਲਗਾਈ ਜਾਂਦੀ ਹੈ ਤਾਂ ਅਗਲੇ ਸਾਲ ਉਨ੍ਹਾਂ ਨੂੰ ਪੰਚਾਇਤ ਦੀ ਜ਼ਮੀਨ ਠੇਕੇ ’ਤੇ ਨਹੀਂ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਖਤ ਕਾਰਵਾਈ ’ਚ ਕਿਸਾਨਾਂ ਦੇ ਮਾਲ ਵਿਭਾਗ ਦੇ ਅੰਕੜਿਆਂ ’ਚ ਰੱਡ ਇੰਟਰੀ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੇ ਦਸਤਾਵੇਜਾਂ ’ਤੇ ਸਰਕਾਰੀ ਕਾਰਵਾਈ ਹੋ ਸਕਦੀ ਹੈ, ਜਿਸ ਕਾਰਨ ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰ ਦੇ ਬੱਚਿਆਂ ਦਾ ਭਵਿੱਖ ਵੀ ਧੁੰਦਲਾ ਬਣ ਸਕਦਾ ਹੈ।
ਇਹ ਵੀ ਪੜ੍ਹੋ-ਪੰਜਾਬੀ ਨੌਜਵਾਨਾਂ ਲਈ ਸੁਨਹਿਰੀ ਮੌਕਾ, ਭਰਤੀ ਲਈ ਤਰੀਕਾਂ ਦਾ ਐਲਾਨ
ਇਸ ਮੌਕੇ ਜ਼ਿਲਾ ਖੇਤੀ ਅਫਸਰ ਡਾ, ਅਮਰੀਕ ਸਿੰਘ ਵੀ ਆਪਣੀ ਟੀਮ ਸਮੇਤ ਮੌਕੇ ’ਤੇ ਹਾਜ਼ਰ ਸਨ। ਉਨ੍ਹਾਂ ਨੇ ਕਿਸਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਸਰਕਾਰ ਵੱਲੋਂ ਮਿਲੇ ਹੋਏ ਬੇਲਰਾਂ ਰਾਹੀਂ ਗੱਠਾਂ ਬਣਵਾ ਕੇ ਖੇਤਾਂ ’ਚੋਂ ਬਾਹਰ ਕਰ ਸਕਦੇ ਹਨ। ਇਸ ਮੌਕੇ ਕਿਸਾਨਾਂ ਨੇ ਮਸਲਾ ਉਠਾਇਆ ਕਿ ਬੇਲਰਾਂ ਦੁਆਰਾ ਬਣਾਈਆਂ ਹੋਈਆਂ ਪਰਾਲੀ ਦੀਆਂ ਗੰਢਾਂ ਨੂੰ ਸਮੇਂ ਸਿਰ ਚੁੱਕਿਆ ਨਹੀਂ ਜਾਂਦਾ, ਜਿਸ ਕਾਰਨ ਉਨ੍ਹਾਂ ਦੀ ਕਣਕ ਅਤੇ ਹੋਰ ਫਸਲਾਂ ਦੀ ਬਜਾਈ ਪੱਛੜ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕੋਲ ਇਸ ਪਰਾਲੀ ਨੂੰ ਸਟੋਰ ਕਰਨ ਲਈ ਵੀ ਲੁੜੀਦੀ ਜ਼ਮੀਨ ਨਹੀਂ ਹੈ ਅਤੇ ਇਸ ਉੱਪਰ ਖਰਚਾ ਵੀ ਬਹੁਤ ਚੜ੍ਹਦਾ ਹੈ। ਇਸ ਮੌਕੇ ਅਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਜ਼ਿਲਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਕਿਹਾ ਕਿ ਉਨ੍ਹਾਂ ਦੀ ਹਰ ਹਾਲਤ ’ਚ ਮਦਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਇਸ ਮੌਕੇ ਪਿੰਡ ਸਾਬਕਾ ਏ. ਡੀ. ਓ. ਰਵਿੰਦਰ ਸਿੰਘ, ਸਾਬਕਾ ਸਰਪੰਚ ਹਰਦੀਪ ਸਿੰਘ, ਗਿਆਨੀ ਭੁਪਿੰਦਰ ਸਿੰਘ, ਨੰਬਰਦਾਰ ਕਾਬਲ ਸਿੰਘ, ਸੰਦੀਪ ਸਿੰਘ, ਸਰਵਣ ਸਿੰਘ, ਪਿੰਡ ਜੀਂਦੜ ਦੇ ਸਰਪੰਚ ਪਰਮਜੀਤ ਸਿੰਘ ਸਮੇਤ ਪਿੰਡ ਦੇ ਪਤਵੰਤੇ ਅਤੇ ਕਿਸਾਨ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8