ਗੁਰਦਾਸਪੁਰ DC ਤੇ SSP ਨੇ ਪਿੰਡਾਂ ''ਚ ਪਹੁੰਚ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ ਅੱਗ ਨੂੰ ਬੁਝਵਾਇਆ

Monday, Oct 27, 2025 - 06:05 PM (IST)

ਗੁਰਦਾਸਪੁਰ DC ਤੇ SSP ਨੇ ਪਿੰਡਾਂ ''ਚ ਪਹੁੰਚ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ ਅੱਗ ਨੂੰ ਬੁਝਵਾਇਆ

ਗੁਰਦਾਸਪੁਰ (ਵਿਨੋਦ)- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਅਤੇ ਐੱਸ.ਐੱਸ.ਪੀ ਆਦਿੱਤਿਆ ਨੇ ਅੱਜ ਕਾਹਨੂੰਵਾਨ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨੂੰ ਮਿਲ ਕੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕੀਤੀ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਰਸਤੇ ਵਿੱਚ ਦੋ ਖੇਤਾਂ ਵਿੱਚ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ ਅੱਗ ਨੂੰ ਬੁਝਵਾਇਆ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸਮਝਾਇਆ ਗਿਆ ਤੇ ਕਿਸਾਨਾਂ ਵਲੋਂ ਤੁਰੰਤ ਟਰੈਕਟਰ ਨਾਲ ਲੱਗੀ ਅੱਗ ਨੂੰ ਬੁਝਾਇਆ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼: ਠੰਡੀਆਂ ਹਵਾਵਾਂ ਨੇ ਦਿੱਤੀ ਦਸਤਕ, ਅਗਲੇ ਦਿਨਾਂ 'ਚ...

ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਗੁਰਦਾਸਪੁਰ ਵਲੋਂ ਪਿੰਡ ਭਿੱਟੇਵਿੰਡ, ਨੈਨੇਕੋਟ ਅਤੇ ਬਸੰਤਗੜ ਦੇ ਖੇਤਾਂ ਵਿੱਚ ਕਿਸਾਨਾਂ ਨੂੰ ਮਿਲ ਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਲੋਂੜੀਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਜਿਸ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਪਰਾਲੀ ਪ੍ਰੋਟੈਕਸ਼ਨ ਫੋਰਸ ਦੀਆਂ ਟੀਮਾਂ, ਕਲੱਸਟਰ ਤੇ ਨੋਡਲ ਅਫਸਰਾਂ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਤੇ ਪਰਾਲੀ ਪ੍ਰਬੰਧਨ ਕਰਨ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਸ ਵਿਭਾਗ ਦੀਆਂ ਟੀਮਾਂ ਨਿਰੰਤਰ ਫੀਲਡ ਵਿੱਚ ਹਨ, ਤਾਂ ਜੋ ਪਰਾਲੀ/ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।

ਇਹ ਵੀ ਪੜ੍ਹੋ- ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਹੁਤ ਸਾਰੇ ਕਿਸਾਨਾਂ ਵਲੋਂ ਸਟੱਬਲ ਮੈਨੇਜਮੈਂਟ ਤਹਿਤ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜੋ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਈ ਹੈ। ਕਿਸਾਨ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਸੰਜੀਦਾ ਹਨ, ਜਿਸ ਕਾਰਨ ਕਿਸਾਨ ਪ੍ਰਸ਼ਾਸਨ ਨਾਲ ਸਹਿਯੋਗ ਕਰ ਰਹੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਪਿੰਡਾਂ ਵਿੱਚ ਤਾਇਨਾਤ ਕਲੱਸਟਰ ਅਤੇ ਨੋਡਲ ਅਫਸਰ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਸੁਪਰਸੀਡਰ ਤੇ ਬੇਲਰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਏ ਜਾਣ।

ਇਹ ਵੀ ਪੜ੍ਹੋ- ਪੰਜਾਬ 'ਚ ਆਈ ਇਕ ਹੋਰ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਪੁਲਸ ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਵਲੋਂ ਸਾਂਝੇ ਯਤਨਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਸ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਵਾਲਿਆਂ ਵਿਰੁੱਧ ਹੁਣ ਤੱਕ 11 ਐੱਫ.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਮਨਜੀਤ ਸਿੰਘ ਰਾਜਲਾ ਐੱਸ.ਡੀ.ਐੱਮ, ਡਾ. ਰਣਧੀਰ ਠਾਕੁਰ ਮੁੱਖ ਖੇਤੀਬਾੜੀ ਅਫਸਰ, ਡੀ.ਐੱਸ.ਪੀ ਕੁਲਵੰਤ ਸਿੰਘ, ਬੀ.ਡੀ.ਪੀ.ਓ ਸੁਖਜੀਤ ਸਿੰਘ, ਏ.ਡੀ.ਓ ਦਿਲਰਾਜ ਸਿੰਘ ,ਡਾ. ਭਵਜੀਤ ਸਿੰਘ, ਪਰਮਿੰਦਰ ਕੁਮਾਰ ਖੇਤੀਬਾੜੀ ਅਫਸਰ ਅਤੇ ਕਿਸਾਨ ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News