ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ
Saturday, Apr 13, 2024 - 06:41 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਦਿਨੇਸ਼ ਬੱਬੂ ਦਾ ਅੱਜ ਹਲਕਾ ਦੀਨਾਨਗਰ ਅਧੀਨ ਆਉਂਦੇ ਕਸਬਾ ਗਾਹਲੜੀ ਦੇ ਅੱਡਾ ਵਿਖੇ ਪਹੁੰਚਣ ਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ- ਖ਼ਾਲਸਾ ਸਾਜਣਾ ਦਿਵਸ ਮਨਾਉਣ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ, 22 ਅਪ੍ਰੈਲ ਪਰਤੇਗਾ ਭਾਰਤ
ਜ਼ਿਕਰਯੋਗ ਹੈ ਕਿ ਜਿੱਥੇ ਇੱਕ ਪਾਸੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਚੋਣਾਂ ਪ੍ਰਚਾਰ ਅਤੇ ਆਪਣੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉਥੇ ਦੂਸਰੇ ਪਾਸੇ ਕਿਸਾਨਾਂ ਦੇ ਵਿੱਚ ਭਾਜਪਾ ਖ਼ਿਲਾਫ਼ ਰੋਸ ਹੋਣ ਕਾਰਨ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਆਪਣਾ ਰੋਸ ਜਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਖਾਲਸਾ ਸਾਜਨਾ ਦਿਹਾੜਾ ਵਿਸਾਖੀ ਮੌਕੇ 15 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਜਾਵੇਗਾ ਬੰਗਲਾਦੇਸ਼
ਇਸ ਮੌਕੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਕਾਫਲਾ ਰੋਕਿਆ ਗਿਆ ਅਤੇ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਤੋਂ ਉਪਰੰਤ ਪੁਲਸ ਕਰਮਚਾਰੀਆਂ ਦੀ ਦਖ਼ਲ ਅੰਦਾਜੀ ਤੋਂ ਬਾਅਦ ਮੁੜ ਪਹਿਲਾਂ ਦੀ ਤਰ੍ਹਾਂ ਹੀ ਕਾਫ਼ਲਾ ਅੱਗੇ ਲਈ ਰਵਾਨਾ ਹੋ ਗਿਆ। ਉਧਰ ਇਸ ਸਬੰਧੀ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਭਾਜਪਾ ਦੇ ਉਮੀਦਵਾਰ ਦਾ ਪਿੰਡਾਂ ਵਿੱਚ ਵੋਟਾਂ ਲੈਣ ਲਈ ਆਉਣ 'ਤੇ ਲਗਾਤਾਰ ਵਿਰੋਧ ਕੀਤਾ ਜਾਵੇਗਾ ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਟੈਕਸਟਾਈਲ ਇੰਡਸਟਰੀ ਨੂੰ ਮੁੜ ਪੈਰਾਂ ’ਤੇ ਖੜ੍ਹਾ ਕੀਤਾ ਜਾਵੇਗਾ : ਤਰਨਜੀਤ ਸੰਧੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8