ਕੁੱਤਿਆਂ ਨੇ ਔਰਤ ਨੂੰ ਨੋਚ-ਨੋਚ ਕੇ ਖਾਧਾ, ਮੌਤ
Monday, Feb 25, 2019 - 02:46 PM (IST)

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ 'ਚ ਇਕ ਮਹਿਲਾ ਨੂੰ ਕੁੱਤਿਆਂ ਵਲੋਂ ਨੋਚ-ਨੋਚ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਹਿਲਾ ਕੁਲਵਿੰਦਰ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਸ਼ੇਖੂ ਪੁਰ ਰੋਜ਼ਾਨਾਂ ਦੀ ਤਰ੍ਹਾਂ ਗੁਰਦੁਆਰੇ ਗਈ ਸੀ। ਇਸੇ ਦੌਰਾਨ ਰਸਤੇ 'ਚ ਕੁੱਤਿਆ ਨੇ ਉਸ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।