Big Breaking: ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ਦੇ ਮੁਲਜ਼ਮ ਦਾ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ

Wednesday, Feb 25, 2026 - 08:41 AM (IST)

Big Breaking: ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ਦੇ ਮੁਲਜ਼ਮ ਦਾ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ

ਗੁਰਦਾਸਪੁਰ: ਗੁਰਦਾਸਪੁਰ ਦੇ ਸਰਹੱਦੀ ਪਿੰਡ ਆਦੀਆਂ (Adiyan) ਸਥਿਤ ਪੁਲਸ ਚੌਕੀ ਵਿੱਚ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਸ ਵਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਇਸ ਮਾਮਲੇ ਦੇ ਸਬੰਧ ਵਿਚ ਕੀਤੀ ਗਈ ਨਾਕਾਬੰਦੀ ਦੌਰਾਨ ਪੁਰਾਣਾ ਸ਼ਾਲਾ ਦੇ ਖੇਤਰ ਵਿੱਚ ਪੁਲਸ ਅਤੇ ਸ਼ੱਕੀ ਵਿਅਕਤੀਆਂ ਵਿਚਕਾਰ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ। ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ਦੇ ਇਕ ਮੁਲਜ਼ਮ ਰਣਜੀਤ ਦਾ ਸਵੇਰੇ-ਸਵੇਰੇ ਪੁਲਸ ਵਲੋਂ ਐਨਕਾਊਂਟਰ ਕਰ ਦਿੱਤਾ ਗਿਆ। ਦੋਸ਼ੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਪੁਲਸ ਨੇ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪੁੱਜੇ 'ਗੋਲਡਨ ਸਟਾਰ' ਮਲਕੀਤ ਸਿੰਘ, ਕਿਹਾ-ਗੁਰੂ ਘਰ 'ਚ VIP ਬਣ ਕੇ ਨਹੀਂ, ਸਗੋਂ...

ਜਾਣਕਾਰੀ ਮੁਤਾਬਕ ਐਨਕਾਊਂਟਰ ਵਾਲੀ ਥਾਂ ਤੋਂ ਪੁਲਸ ਨੇ ਮੌਕੇ ਤੋਂ ਦੋ ਪਿਸਤੌਲ ਬਰਾਮਦ ਕੀਤੇ ਹਨ ਅਤੇ ਫੋਰੈਂਸਿਕ ਟੀਮਾਂ ਵੱਲੋਂ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਪਿਛਲੇ 60 ਘੰਟਿਆਂ ਤੋਂ ਚੱਲ ਰਹੀ ਜਾਂਚ ਦੌਰਾਨ ਪੁਲਸ ਨੇ ਪਿੰਡ ਆਦੀਆਂ ਦੇ 2 ਅਤੇ ਪਿੰਡ ਆਲੀਨੰਗਲ ਦੇ 1 ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਕੀ ਸੀ ਪੂਰਾ ਮਾਮਲਾ?

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਭਾਰਤ-ਪਾਕਿ ਸਰਹੱਦ ਤੋਂ ਮਹਿਜ਼ ਇੱਕ ਕਿਲੋਮੀਟਰ ਦੂਰ ਆਦੀਆਂ ਚੌਕੀ ਵਿੱਚ ਤਾਇਨਾਤ ਏ.ਐਸ.ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਦਾ ਪਤਾ ਉਦੋਂ ਲੱਗਿਆ, ਜਦੋਂ ਡੋਰਾਂਗਲਾ ਥਾਣੇ ਦੇ ਐਸ.ਐਚ.ਓ. ਵੱਲੋਂ ਵਾਰ-ਵਾਰ ਫੋਨ ਕਰਨ 'ਤੇ ਵੀ ਕੋਈ ਜਵਾਬ ਨਹੀਂ ਮਿਲਿਆ ਅਤੇ ਪਿੰਡ ਦੇ ਸਰਪੰਚ ਨੇ ਮੌਕੇ 'ਤੇ ਜਾ ਕੇ ਖੂਨ ਨਾਲ ਲੱਥਪੱਥ ਲਾਸ਼ਾਂ ਦੇਖੀਆਂ। ਹਾਲਾਂਕਿ, ਸੋਸ਼ਲ ਮੀਡੀਆ 'ਤੇ 'ਤਹਿਰੀਕ-ਏ-ਤਾਲੀਬਾਨ ਹਿੰਦੁਸਤਾਨ' (TTH) ਨਾਮਕ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਪਰ ਪੁਲਸ ਅਤੇ ਸੁਰੱਖਿਆ ਏਜੰਸੀਆਂ ਫਿਲਹਾਲ ਇਸ ਦਾਅਵੇ ਨੂੰ ਸ਼ੱਕੀ ਮੰਨ ਰਹੀਆਂ ਹਨ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News