ਗੁਰਦਾਸਪੁਰ 'ਚ ਵੱਡੀ ਵਾਰਦਾਤ: ਸਾਬਕਾ ਫ਼ੌਜੀ ਵਲੋਂ ਗੋਲੀਆਂ ਮਾਰ ਕੇ ਦੋ ਸਕੇ ਭਰਾਵਾਂ ਦਾ ਕਤਲ

11/13/2020 3:47:43 PM

ਗੁਰਦਾਸਪੁਰ (ਵਿਨੋਦ, ਗੁਰਪ੍ਰੀਤ, ਬੇਰੀ) : ਗੁਰਦਾਸਪੁਰ ਦੇ ਪਿੰਡ ਕਲੇਰ ਖ਼ੁਰਦ 'ਚ ਸਾਬਕਾ ਫ਼ੌਜੀ ਵਲੋਂ ਦੋ ਸਕੇ ਭਰਾਵਾਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਸਵੇਰ ਬੱਸ ਦੀ ਲਪੇਟ 'ਚ ਆਉਣ ਨਾਲ ਪਿਓ-ਪੁੱਤ ਦੀ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਭਰਾ ਨੇ ਦੱਸਿਆਂ ਕਿ ਉਨ੍ਹਾਂ ਦਾ ਜ਼ਮੀਨੀ ਵਿਵਾਦ ਪਿਛਲੇ 40 ਸਾਲ ਤੋਂ ਪਿੰਡ ਦੇ ਸਾਬਕਾ ਫ਼ੌਜੀ ਵਿਰਸਾ ਸਿੰਘ ਨਾਲ ਚੱਲ ਰਿਹਾ ਸੀ। ਕੋਰਟ ਨੇ ਉਨ੍ਹਾਂ ਦੇ ਹੱਕ 'ਚ ਫ਼ੈਸਲਾ ਵੀ ਸੁਣਾਇਆ ਸੀ ਅਤੇ ਅੱਜ ਅਮਰੀਕ ਸਿੰਘ ਅਤੇ ਹਰਭਜਨ ਸਿੰਘ ਦੋਵੇਂ ਸਕੇ ਭਰਾ ਜਦੋਂ ਖੇਤਾਂ 'ਚ ਪਹੁੰਚੇ ਤਾਂ ਸਾਬਕਾ ਫ਼ੌਜੀ ਵੀ ਆਪਣੇ ਪਤੀ, ਪੁੱਤ ਅਤੇ ਧੀ ਨਾਲ ਉਥੇ ਪਹੁੰਚ ਗਿਆ ਤੇ ਝਗੜਾ ਕਰਨ ਲੱਗ ਗਿਆ। ਇਸੇ ਦੌਰਾਨ ਸਾਬਕਾ ਫ਼ੌਜੀ ਨੇ ਤੇ ਉਸ ਦੇ ਪੁੱਤ ਨੇ ਹਰਭਜਨ ਸਿੰਘ ਤੇ ਅਮਰੀਕ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਮੌਕੇ 'ਤੇ ਹੀ ਦੋਵਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : 62 ਦਿਨ ਤੋਂ ਕੋਮਾ 'ਚ ਸੀ ਨੌਜਵਾਨ, ਚਿਕਨ ਦਾ ਨਾਮ ਸੁਣਦੇ ਹੀ ਆ ਗਿਆ ਹੋਸ਼
ਮੌਕੇ 'ਤੇ ਪੁੱਜੇ ਡੀ.ਐੱਸ.ਪੀ. ਗੁਰਦੀਪ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਦੋਸ਼ੀ ਮੌਕੇ 'ਤੋਂ ਫ਼ਰਾਰ ਹੋ ਚੁੱਕੇ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। 

 

Baljeet Kaur

This news is Content Editor Baljeet Kaur