ਗੁਰਦਾਸਪੁਰ : ਕਿਸਾਨਾਂ ਦੇ ਹੱਕ ’ਚ ਨਿੱਤਰੇਗਾ ਅਕਾਲੀ ਦਲ
Wednesday, Nov 28, 2018 - 01:02 PM (IST)
ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਹੱਕ 'ਚ 29 ਨਵੰਬਰ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਗੁਰਦਾਸਪੁਰ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ 'ਚ ਮੀਟਿੰਗ ਕੀਤੀ ਗਈ। ਇਸ ਦੌਰਾਨ ਬੱਬੇਹਾਲੀ ਨੇ ਦੱਸਿਆ ਕਿ 29 ਨਵੰਬਰ ਨੂੰ ਹੋਣ ਜਾ ਰਹੇ ਧਰਨੇ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਸਮੇਤ ਸੂਚੀ ਲੀਡਰਸ਼ਿਪ ਸ਼ਮੂਲੀਅਤ ਕਰੇਗੀ। ਇਹ ਧਰਨਾ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਤੇ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਨੂੰ ਸਰਕਾਰ ਵਲੋਂ ਮਨਜ਼ੂਰ ਨਾ ਕਰਨ ਦੇ ਰੋਸ ਵਜੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ ਉਦੋਂ ਤੱਕ ਅਕਾਲੀਆਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ।
