ਕਿਸਾਨਾਂ ਨੇ ਸੜਕ 'ਤੇ ਬਿਤਾਈ ਰਾਤ (ਵੀਡੀਓ)

Saturday, Dec 01, 2018 - 03:00 PM (IST)

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਚੱਡਾ ਸ਼ੂਗਰ ਮਿੱਲ ਦੇ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਧਰਨੇ ਦੇ ਚੱਲਦਿਆਂ ਕਿਸਾਨਾਂ ਨੇ ਪੂਰੀ ਰਾਤ ਸੜਕ 'ਤੇ ਬਿਤਾਈ। ਜਾਣਕਾਰੀ ਮੁਤਾਬਕ ਕਿਸਾਨਾਂ ਵਲੋਂ ਹਰਗੋਬਿੰਦਪੁਰ-ਗੁਰਦਾਸਪੁਰ ਸੜਕ ਨੂੰ ਜਾਮ ਕਰ ਰੋਸ ਜਾਹਿਰ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਕਿਸਾਨਾਂ ਵਲੋਂ ਇਹ ਧਰਨਾ ਦਿਨ-ਰਾਤ ਕੀਤਾ ਜਾ ਰਿਹਾ ਹੈ ਅਤੇ ਹੁਣ 9 ਜੱਥੇਬੰਦੀਆਂ ਦਾ ਕਿਸਾਨਾਂ ਨੂੰ ਸਮਰਥਨ ਮਿਲਣ ਦੀ ਗੱਲ ਸਾਹਮਣੇ ਆਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਹੀਂ ਦੇਵੇਂਗੀ ਤਾਂ ਉਹ ਹੋਰ ਵੀ ਸਖ਼ਤ ਕਰਵਾਈ ਕਰਦੇ ਹੋਏ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਧਰਨਾ ਦੇਣਗੇ। 


author

Baljeet Kaur

Content Editor

Related News