ਗੁਰਦਾਸਪੁਰ ’ਚ ਵਾਪਰੀ ਖ਼ੂਨੀ ਵਾਰਦਾਤ : ਖੇਤਾਂ ’ਚ ਕੰਮ ਕਰਦੇ ਵਿਅਕਤੀ ਦਾ ਸਿਰ ’ਚ ਕਹੀ ਮਾਰ ਕੀਤਾ ਕਤਲ (ਤਸਵੀਰਾਂ)

06/22/2021 6:56:40 PM

ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਨਿੱਕੂ ਸਰਾਂ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿੱਚ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਝੜਪ ਦੌਰਾਨ ਇਕ 40 ਸਾਲਾ ਵਿਅਕਤੀ ਦੇ ਸਿਰ ’ਤੇ ਕਹੀ ਨਾਲ ਹਮਲਾ ਕਰ ਦੇਣ ਕਾਰਨ ਮੌਕੇ ’ਤੇ ਮੌਤ ਹੋ ਗਈ। ਕਤਲ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਪੁਲਸ ਮੁਲਾਜ਼ਮ ਦੇ ਮੁੰਡੇ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

ਇਸ ਘਟਨਾ ਦੇ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪਿੰਡ ਦੇ ਬਾਹਰਵਾਰ ਡੇਰੇ ਉਪਰ ਰਹਿੰਦੇ ਹਨ। ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਨਰਿੰਦਰ ਸਿੰਘ ਪੁੱਤਰ ਚੰਨਣ ਸਿੰਘ ਆਪਣੇ ਘਰ ਨਾਲ ਲੱਗਦੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਉਨ੍ਹਾਂ ਦੇ ਘਰ ਦੇ ਨੇੜੇ ਡੇਰੇ ’ਤੇ ਰਹਿੰਦੇ ਬਲਕਾਰ ਸਿੰਘ, ਜਗਜੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਖੇਤਾਂ ਵਿੱਚ ਕੰਮ ਕਰ ਰਹੇ ਨਰਿੰਦਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸਦੇ ਸਿਰ ਵਿੱਚ ਕਹੀ ਦਾ ਟੱਪ ਮਾਰ ਕੇ ਨਰਿੰਦਰ ਸਿੰਘ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਅਤੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਦੀ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ : 9 ਸਾਲ ਦੀ ਕੁੜੀ ਦਾ ਮਤਰੇਏ ਪਿਓ ਨੇ ਮਾਂ ਨਾਲ ਮਿਲ ਕੀਤਾ ਕਤਲ, ਇੰਝ ਹੋਇਆ ਖ਼ੁਲਾਸਾ

ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਨਰਿੰਦਰ ਸਿੰਘ ਅਤੇ ਬਲਕਾਰ ਸਿੰਘ ਵਿਚ ਮਾਮੂਲੀ ਤਕਰਾਰ ਹੋਈ ,ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 

ਸੂਚਨਾ ਮਿਲਣ ’ਤੇ ਪੁਲਸ ਪਾਰਟੀ ਨਾਲ ਪਹੁੰਚੇ ਐੱਸ.ਐੱਚ.ਓ. ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਵਿੱਚ ਦੋ ਧਿਰਾਂ ਦੌਰਾਨ ਝੜਪ ਹੋਈ ਹੈ, ਜਿਸ ਵਿੱਚ ਨਰਿੰਦਰ ਸਿੰਘ ਨਾਮਕ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਸ਼ੱਕੀ ਪਤੀ ਦਾ ਕਾਰਾ : ਕੁੱਟਮਾਰ ਕਰਨ ਮਗਰੋਂ ਪਤਨੀ ਦੇ ਸਰੀਰ ਦੇ ਵੱਖ-ਵੱਖ ਅੰਗਾਂ ’ਤੇ ਲਗਾਈ ਗਰਮ ਪ੍ਰੈੱਸ

rajwinder kaur

This news is Content Editor rajwinder kaur