ਗੁਰਦਾਸਪੁਰ : ਸਾਬਕਾ ਅਕਾਲੀ ਸਰਪੰਚ ਦੇ ਘਰ ’ਤੇ ਹੋਈ ਅਨ੍ਹੇਵਾਹ ਫਾਇਰਿੰਗ, ਦਹਿਸ਼ਤ ਦਾ ਮਾਹੌਲ

Sunday, Apr 04, 2021 - 09:23 AM (IST)

ਗੁਰਦਾਸਪੁਰ : ਸਾਬਕਾ ਅਕਾਲੀ ਸਰਪੰਚ ਦੇ ਘਰ ’ਤੇ ਹੋਈ ਅਨ੍ਹੇਵਾਹ ਫਾਇਰਿੰਗ, ਦਹਿਸ਼ਤ ਦਾ ਮਾਹੌਲ

ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਲੀ ਸ਼ਾਹਪੁਰ ’ਚ ਬੀਤੀ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਦੇ ਘਰ ਉੱਪਰ ਅਨ੍ਹੇਵਾਹ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀਆਂ ਚਲਾਉਣ ਵਾਲੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖਬਰ - ਜੀਜੇ ਨੇ ਰਿਸ਼ਤਾ ਕੀਤਾ ਤਾਰ-ਤਾਰ: ਸਾਲੇ ਨੂੰ ਬੰਧਕ ਬਣਾ ਗਰਭਵਤੀ ਸਾਲੇਹਾਰ ਨਾਲ ਕੀਤਾ ਜਬਰ-ਜ਼ਿਨਾਹ

PunjabKesari

ਇਸ ਦੇ ਨਾਲ ਹੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਵੀ ਮੌਕੇ ’ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪਿੰਡ ਕੋਟਲੀ ਸ਼ਾਹਪੁਰ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਨੇ ਦੱਸਿਆ ਕਿ ਬੀਤੀ ਰਾਤ 2 ਵਜੇ ਦੇ ਕਰੀਬ ਉਨ੍ਹਾਂ ਦੇ ਘਰ ’ਤੇ ਅਚਾਨਕ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਘਰ ਦੇ ਗੇਟ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਇਸ ਦੌਰਾਨ ਉਨ੍ਹਾਂ ਨੂੰ ਗੋਲੀਆਂ ਦੇ ਤਿੰਨ ਖੋਲ੍ਹ ਵੀ ਬਰਾਮਦ ਹੋਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕਰ ਦਿੱਤਾ। 

ਪੜ੍ਹੋ ਇਹ ਵੀ ਖਬਰ - ਪ੍ਰੇਮੀ ਨਾਲ ਫੋਨ ’ਤੇ ਗੱਲ ਕਰਨੀ ਪ੍ਰੇਮੀਕਾ ਨੂੰ ਪਈ ਭਾਰੀ, ਉਸੇ ਦੀ ਭੈਣ ਦਾ ਵਿਆਹ ਭਰਾ ਨਾਲ ਕਰਵਾਇਆ

PunjabKesari

ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਖੰਘਾਲੀ ਜਾ ਰਹੀ ਹੈ। ਕੈਮਰਿਆਂ ਦੀ ਫੁਟੇਜ਼ ’ਚ ਅਣਪਛਾਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਸ ਤੋਂ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖਬਰ - ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ : ਤੇਜ਼ਧਾਰ ਹਥਿਆਰਾਂ ਨਾਲ 2 ਸਕੇ ਭਰਾਵਾਂ ’ਤੇ ਕਾਤਲਾਨਾ ਹਮਲਾ (ਤਸਵੀਰਾਂ)


author

rajwinder kaur

Content Editor

Related News