ਜਿਸ ਮੁੰਡੇ ਨਾਲ ਕੁੜੀ ਦੀ ਕੀਤੀ ਮੰਗਣੀ ਉਸੇ ਤੋਂ ਦੁਖੀ ਹੋ ਕੇ ਮਾਂ ਨੇ ਖਾਧੀ ਜ਼ਹਿਰ, ਹੋਈ ਮੌਤ

01/19/2021 10:55:22 AM

ਗੁਰਦਾਸਪੁਰ (ਸਰਬਜੀਤ) - ਗੁਰਦਾਸਪੁਰ ਜ਼ਿਲ੍ਹੇ ’ਚ ਹੈਰਾਨ ਕਰ ਦੇਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਜਿਸ ਮੁੰਡੇ ਨਾਲ ਕੁੜੀ ਦੀ ਮੰਗਣੀ ਹੋਈ, ਉਸੇ ਮੁੰਡੇ ਤੋਂ ਦੁੱਖੀ ਹੋ ਕੇ ਕੁੜੀ ਦੀ ਮਾਂ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਜ਼ਹਿਰ ਖਾਣ ਕਾਰਨ ਕੁੜੀ ਦੀ ਮਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਮੌਕੇ ’ਤੇ ਪੁੱਜੇ ਪੁਰਾਣਾ ਸ਼ਾਲਾ ਪੁਲਸ ਨੇ ਤੰਗ ਪ੍ਰੇਸ਼ਾਨ ਕਰਨ ਵਾਲੇ ਮੁੰਡੇ ਖ਼ਿਲਾਫ਼ ਧਾਰਾ-306 ਦੇ ਤਹਿਤ ਮਾਮਲਾ ਦਰਜ ਕਰ ਲਿਆ ਪਰ ਦੋਸ਼ੀ ਅਜੇ ਫਰਾਰ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਨੇ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ ਵੱਡੀ ਭੈਣ ਸੁਖਬੀਰ ਕੌਰ ਦਾ ਰਿਸ਼ਤਾ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਭੁੱਲੇਚੱਕ ਨਾਲ ਹੋਇਆ ਸੀ। ਬਾਅਦ ’ਚ ਉਨ੍ਹਾਂ ਨੂੰ ਪਤਾ ਲੱਗਾ ਕਿ ਦੋਸ਼ੀ ਦਾ ਪਹਿਲਾ ਵੀ ਵਿਆਹ ਹੋਇਆ ਸੀ ਅਤੇ ਉਹ ਕੁੜੀ ਦਵਾਈ ਖਾ ਕੇ ਮਰ ਗਈ ਸੀ। ਇਸੇ ਕਰਕੇ ਉਨ੍ਹਾਂ ਨੇ ਆਪਣੀ ਭੈਣ ਦੀ ਮੰਗਣੀ ਦੋਸ਼ੀ ਗੁਰਪ੍ਰੀਤ ਸਿੰਘ ਨਾਲੋਂ ਤੋੜ ਦਿੱਤੀ ਸੀ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਇਸ ਤੋਂ ਬਾਅਦ ਦੋਸ਼ੀ ਗੁਰਪ੍ਰੀਤ ਸਿੰਘ ਉਨ੍ਹਾਂ ਦੇ ਪਰਿਵਾਰ ਨੂੰ ਤੰਗ ਪਰੇਸ਼ਾਨ ਕਰਨ ਲੱਗਾ ਅਤੇ ਧਮਕੀਆਂ ਦਿੰਦਾ ਸੀ ਕਿ ਉਹ ਉਨ੍ਹਾਂ ਦੀ ਕੁੜੀ ਸੁਖਬੀਰ ਕੌਰ ਨੂੰ ਕੱਢ ਕੇ ਲੈ ਜਾਵੇਗਾ। ਇਸ ਗੱਲ ਤੋਂ ਉਨ੍ਹਾਂ ਦਾ ਪਰਿਵਾਰ ਚਿੰਤਾ ਵਿਚ ਰਹਿੰਦਾ ਸੀ। 16-1-21 ਨੂੰ ਉਨ੍ਹਾਂ ਦੀ ਮਾਤਾ ਮਨਜੀਤ ਕੌਰ ਨੇ ਦੋਸ਼ੀ ਗੁਰਪ੍ਰੀਤ ਸਿੰਘ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਦੀ ਬੀਤੇ ਦਿਨ ਅੰਮ੍ਰਿਤਸਰ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ ਦੋਸ਼ੀ ਗੁਰਪ੍ਰੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ

ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ

ਨੋਟ - ਜਿਸ ਮੁੰਡੇ ਨਾਲ ਕੁੜੀ ਦੀ ਕੀਤੀ ਮੰਗਣੀ ਉਸੇ ਤੋਂ ਦੁਖੀ ਹੋ ਕੇ ਮਾਂ ਨੇ ਖਾਧੀ ਜ਼ਹਿਰ, ਹੋਈ ਮੌਤ, ਦੇ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ...

rajwinder kaur

This news is Content Editor rajwinder kaur