ਗੁਰਦਾਸਪੁਰ : 14 ਸਾਲਾ ਕੁੜੀ ਨਾਲ ਜਬਰ-ਜ਼ਨਾਹ, ਦੋਸ਼ੀ ਕਾਬੂ
Thursday, Jun 20, 2019 - 04:58 PM (IST)

ਗੁਰਦਾਸਪੁਰ (ਵਿਨੋਦ) : ਪੁਲਸ ਸਟੇਸ਼ਨ ਪਠਾਨਕੋਟ ਸਦਰ ਦੇ ਅਧੀਨ ਇਕ ਪਿੰਡ ਦੀ 14 ਸਾਲਾ ਨਾਬਾਲਗ ਕੁੜੀ ਨਾਲ ਗੁਆਂਢੀ ਵਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਪ੍ਰੀਤੀ ਨੇ ਦੱਸਿਆ ਕਿ ਪੀੜਤਾ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦੱਸਿਆ ਕਿ ਮਾਮਲਾ ਦੋ ਦਿਨ ਪੁਰਾਣਾ ਹੈ ਅਤੇ ਪੀੜਤਾਂ ਦੇ ਪਿਤਾ ਦੀ ਸ਼ਿਕਾਇਤ ਅਨੁਸਾਰ ਉਨ੍ਹਾਂ ਦੇ ਗੁਆਂਢੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।