ਗੁਰਦਾਸਪੁਰ : ਸਰਕਾਰੀ ਸਨਮਾਨਾਂ ਨਾਲ ਸੇਵਾ ਸਿੰਘ ਸੇਖਵਾਂ ਨੂੰ ਦਿੱਤੀ ਅੰਤਿਮ ਵਿਦਾਈ (ਤਸਵੀਰਾਂ)

Thursday, Oct 07, 2021 - 05:37 PM (IST)

ਗੁਰਦਾਸਪੁਰ : ਸਰਕਾਰੀ ਸਨਮਾਨਾਂ ਨਾਲ ਸੇਵਾ ਸਿੰਘ ਸੇਖਵਾਂ ਨੂੰ ਦਿੱਤੀ ਅੰਤਿਮ ਵਿਦਾਈ (ਤਸਵੀਰਾਂ)

ਗੁਰਦਾਸਪੁਰ (ਗੁਰਪ੍ਰੀਤ) - ਸਾਬਕਾ ਮੰਤਰੀ ਪੰਜਾਬ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਬੀਤੇ ਦਿਨ ਇਲਾਜ ਦੌਰਾਨ ਹਸਪਤਾਲ ’ਚ ਦੇਰ ਸ਼ਾਮ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਅੱਜ ਪਿੰਡ ਸੇਖਵਾਂ ਵਿਖੇ ਵੱਡੀ ਗਿਣਤੀ ’ਚ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਲੋਕਾਂ ਵਲੋਂ ਆਖਰੀ ਵਿਦਾਈ ਦਿੱਤੀ ਗਈ। ਸੇਵਾ ਸਿੰਘ ਸੇਖਵਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

PunjabKesari

ਇਸ ਮੌਕੇ ਜਿਥੇ ਪੰਜਾਬ ਪੁਲਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ, ਉਥੇ ਹੀ ਜ਼ਿਲ੍ਹੇ ਦੇ ਡੀ.ਸੀ. ਮੋਹੰਮਦ ਇਸ਼ਫਾਕ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਪਿਤਾ ਨੂੰ ਮੁਖ ਅਗਨੀ ਦਿੱਤੀ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ

PunjabKesari

ਇਸ ਮੌਕੇ ਜਿਥੇ ਆਮ ਆਦਮੀ ਪਾਰਟੀ ਤੋਂ ਨੇਤਾ ਅਤੇ ਵਿਧਾਇਕ ਮੀਤ ਹੇਯਰ ਸ਼ਾਮਲ ਹੋਏ, ਉਥੇ ਹੀ ਅਕਾਲੀ ਦਲ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਨੇਤਾ ਵੀ ਪਹੁੰਚੇ ਹੋਏ ਸਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਇਕ ਵੱਡੀ ਸ਼ਖਸ਼ੀਅਤ ਸਨ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਸਰਟੀਫਿਕੇਟ ਦੇਣ ਬਦਲੇ ਮਾਪਿਆਂ ਦੀ ਜੇਬ ’ਚੋਂ ਕਰੋੜਾਂ ਰੁਪਏ ਖਿਸਕਾਏਗਾ ਪੰਜਾਬ ਸਿੱਖਿਆ ਬੋਰਡ

PunjabKesari

ਬੇਟੇ ਜਗਰੂਪ ਸਿੰਘ ਸੇਖਵਾਂ ਨੇ ਵੀ ਇਸ ਦੌਰਾਨ ਭਾਵੁਕ ਹੁੰਦੇ ਹੋਏ ਕਿਹਾ ਕਿ ਉਸ ਦੇ ਪਿਤਾ ਲੰਬੇ ਸਮੇਂ ਤੋਂ ਬੀਮਾਰ ਸਨ। ਉਹ ਲੋਕਾਂ ਦੀ ਸੇਵਾ ਕਰਦੇ ਰਹੇ ਅਤੇ ਅੱਗੇ ਵੀ ਲੋਕ ਸੇਵਾ ਕਰਨ ਦੀ ਜ਼ਿੰਮੇਵਾਰੀ ਦੇਕੇ ਗਏ ਹਨ।

PunjabKesari

PunjabKesari
 


author

rajwinder kaur

Content Editor

Related News