ਗੁਰਦਾਸਪੁਰ ਦੇ ਹਸਪਤਾਲ ’ਚੋਂ ਚੁੱਕਿਆ ਨਵਜੰਮਿਆ ਬੱਚਾ ਬਰਾਮਦ, ਨੌਸਰਬਾਜ਼ ਜਨਾਨੀਆਂ ਅਜੇ ਵੀ ਫ਼ਰਾਰ
Tuesday, Oct 19, 2021 - 12:16 PM (IST)
ਬਟਾਲਾ (ਬੇਰੀ) - ਬੀਤੇ ਦਿਨ ਬਟਾਲਾ ’ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਬਟਾਲਾ ਦੇ ਗੁਰਦਾਸਪੁਰ ਰੋਡ ਸਥਿਤ ਇਕ ਹਸਪਤਾਲ ’ਚੋਂ ਦੋ ਨੌਸਰਬਾਜ਼ ਜਨਾਨੀਆਂ ਤਿੰਨ ਦਿਨ ਦੇ ਨਵਜੰਮੇ ਬੱਚੇ ਨੂੰ ਲੈ ਕੇ ਫਰਾਰ ਹੋ ਗਈਆਂ ਸਨ। ਇਸ ਮਾਮਲੇ ਦੀ ਸੂਚਨਾ ਮਿਲਣ ’ਤੇ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ 9 ਘੰਟਿਆਂ ’ਚ ਬੱਚੇ ਨੂੰ ਬਰਾਮਦ ਕਰ ਲਿਆ। ਪੁਲਸ ਨੇ ਅਗਵਾ ਕੀਤੇ ਬੱਚੇ ਨੂੰ ਬਰਾਮਦ ਕਰਕੇ ਪਰਿਵਾਰ ਨੂੰ ਸੌਂਪ ਦਿੱਤਾ ਪਰ ਬੱਚਾ ਚੋਰੀ ਕਰਨ ਵਾਲੀਆਂ ਨੌਸਰਬਾਜ਼ ਜਨਾਨੀਆਂ ਪੁਲਸ ਦੀ ਗ੍ਰਿਫ਼ਤ ’ਚੋਂ ਅਜੇ ਵੀ ਬਾਹਰ ਹਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਨਿੱਜੀ ਹਸਪਤਾਲ ’ਚ ਵਾਪਰੀ ਵੱਡੀ ਘਟਨਾ: 3 ਦਿਨਾਂ ਦੇ ਬੱਚੇ ਨੂੰ ਚੁੱਕ ਫਰਾਰ ਹੋਇਆਂ 2 ਜਨਾਨੀਆਂ (ਤਸਵੀਰਾਂ)
ਇਸ ਸਬੰਧੀ ਬੱਚੇ ਦੀ ਮਾਤਾ ਗੋਗੀ ਪਤਨੀ ਪ੍ਰਗਟ ਸਿੰਘ ਵਾਸੀ ਚੀਮਾ ਖੁੱਡੀ ਨੇ ਦੱਸਿਆ ਕਿ ਉਸਦੇ ਘਰ ਸ਼ਨੀਵਾਰ ਨੂੰ ਇਕ ਬੇਟੇ ਨੇ ਜਨਮ ਲਿਆ ਸੀ। ਅੱਜ ਦੁਪਹਿਰ 1 ਵਜੇ ਦੇ ਕਰੀਬ 2 ਜਨਾਨੀਆਂ ਉਨ੍ਹਾਂ ਕੋਲ ਆਈਆਂ ਅਤੇ ਕਹਿਣ ਲੱਗੀਆਂ ਕਿ ਬੱਚੇ ਨੂੰ ਟੀਕਾ ਲਗਾਉਣਾ ਹੈ। ਇਸ ਲਈ ਬੱਚਾ ਸਾਨੂੰ ਦੇ ਦਿਓ। ਉਨ੍ਹਾਂ ਆਪਣੇ ਬੱਚੇ ਨੂੰ ਉਕਤ ਜਨਾਨੀਆਂ ਨੂੰ ਦੇ ਦਿੱਤਾ ਪਰ ਉਹ ਜਨਾਨੀਆਂ ਕਮਰੇ ’ਚੋਂ ਬਾਹਰ ਨਿਕਲ ਕੇ ਸਕੂਟਰੀ ’ਤੇ ਸਵਾਰ ਹੋ ਕੇ ਬੱਚੇ ਸਮੇਤ ਫਰਾਰ ਹੋ ਗਈਆਂ। ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਅਤੇ ਐੱਸ. ਐੱਚ. ਓ. ਸਿਵਲ ਲਾਈਨ ਅਮੋਲਕ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ
ਇਸ ਮੌਕੇ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਹਸਪਤਾਲ ਅਤੇ ਨਜ਼ਦੀਕ ਦੀਆਂ ਦੁਕਾਨਾਂ ਤੋਂ ਸੀ. ਸੀ. ਟੀ. ਵੀ. ਫੁਟੇਜ ਕੱਢਵਾਈ ਗਈ ਹੈ ਅਤੇ ਉਸ ’ਚ ਸਾਫ ਨਜ਼ਰ ਆ ਰਿਹਾ ਹੈ ਕਿ ਦੋ ਜਨਾਨੀਆਂ ਬੱਚੇ ਨੂੰ ਲੈ ਕੇ ਸਕੂਟਰੀ ’ਤੇ ਫਰਾਰ ਹੋ ਰਹੀਆਂ ਹਨ। ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਪਰਿਵਾਰਕ ਮੈਂਬਰਾਂ ਨੇ ਸਕੂਟਰੀ ਚੱਲਾ ਰਹੀ ਹੈ ਅਤੇ ਜਨਾਨੀਆਂ ਨੂੰ ਪਛਾਣ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵੱਲੋਂ ਉਕਤ ਜਨਾਨੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬੱਚੇ ਨੂੰ ਬਰਾਮਦ ਕਰ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ 'ਚ ਨਵੀਆਂ ਭਰਤੀਆਂ ਦਾ ਐਲਾਨ
ਓਧਰ ਜਦੋਂ ਦੂਜੇ ਪਾਸੇ ਹਸਪਤਾਲ ਦੇ ਮਾਲਕ ਪ੍ਰਿਤਪਾਲ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਰਿਵਾਰ ਨੂੰ ਸਵੇਰੇ ਹੀ ਛੁੱਟੀ ਦੇ ਦਿੱਤੀ ਸੀ। ਪਰਿਵਾਰ ਹਸਪਤਾਲ ਤੋਂ ਜਾਣ ਲਈ ਇਕ ਗੱਡੀ ਦੀ ਉਡੀਕ ਕਰ ਰਿਹਾ ਸੀ ਕਿ ਇਸੇ ਦੌਰਾਨ ਉਕਤ ਜਨਾਨੀਆਂ ਬੱਚੇ ਨੂੰ ਚੁੱਕ ਕੇ ਫ਼ਰਾਰ ਹੋ ਗਈਆਂ। ਉਨ੍ਹਾਂ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਦੀ ਇਸ ਵਿਚ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : ਕੋਰੋਨਾ ਮਹਾਮਾਰੀ ’ਚ ਪਰਿਵਾਰ ਗਵਾਉਣ ਵਾਲੇ 49 ਬੱਚਿਆਂ ਦਾ ਸਹਾਰਾ ਬਣੇਗੀ ‘ਪੰਜਾਬ ਸਰਕਾਰ’