ਪਿਆਰ ''ਚ ਅੰਨ੍ਹੀ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਸਹੁਰੇ ਦਾ ਕਤਲ (ਵੀਡੀਓ)
Monday, Jun 18, 2018 - 07:15 PM (IST)
ਗੁਰਦਾਸਪੁਰ (ਵਿਨੋਦ, ਗੁਰਪ੍ਰੀਤ ਚਾਵਲਾ) : ਗੁਰਦਾਸਪੁਰ 'ਚ ਇਕ ਪਿਆਰ 'ਚ ਅੰਨ੍ਹੀ ਔਰਤ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਸਹੁਰੇ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆਹੈ।
ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਪਾਸ਼ 'ਚ ਰਹਿਣ ਵਾਲੀ ਇਕ ਔਰਤ ਨੇ ਪਿਆਰ 'ਚ ਰੋੜਾ ਬਣ ਰਹੇ ਆਪਣੇ ਸਹੁਰੇ ਦਲਜੀਤ ਸਿੰਘ (65) ਦਾ ਪ੍ਰੇਮੀ ਨਾਲ ਮਿਲ ਕੇ ਕਤਲ ਕਰ ਦਿੱਤਾ। ਉਸ ਦਾ ਪਤੀ ਫੌਜ 'ਚ ਨੌਕਰੀ ਕਰਦਾ ਹੈ ਤੇ 2 ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਗਿਆ ਸੀ। ਐਤਵਾਰ ਨੂੰ ਜਦੋਂ ਉਕਤ ਔਰਤ ਦਾ ਪ੍ਰੇਮੀ ਉਨ੍ਹਾਂ ਦੇ ਘਰ ਆਇਆ ਤਾਂ ਦਲਜੀਤ ਸਿੰਘ ਨੇ ਉਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਗੱਲ ਨੂੰ ਲੈ ਕੇ ਦੋਵਾਂ 'ਚ ਝਗੜਾ ਹੋਣ ਲੱਗਾ, ਜਿਸ ਤੋਂ ਬਾਅਦ ਦੋਸ਼ੀ ਨੇ ਦਲਜੀਤ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆ ਮੌਕੇ 'ਤੇ ਪਹੁੰਚੀ ਤਿੱਬੜ ਪੁਲਸ ਨੇ ਮਾਮਲਾ ਦਰਜ਼ ਕਰਕੇ ਮਨਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।