ਰੋਜ਼ੀ ਰੋਟੀ ਕਮਾਉਣ ਇਟਲੀ ਗਏ 3 ਧੀਆਂ ਦੇ ਪਿਓ ਦੀ ਮੌਤ, ਮਾਂ ਵੀ ਹੋ ਚੁੱਕੀ ਹੈ ਰੱਬ ਨੂੰ ਪਿਆਰੀ (ਤਸਵੀਰਾਂ)

Wednesday, Jun 23, 2021 - 07:06 PM (IST)

ਰੋਜ਼ੀ ਰੋਟੀ ਕਮਾਉਣ ਇਟਲੀ ਗਏ 3 ਧੀਆਂ ਦੇ ਪਿਓ ਦੀ ਮੌਤ, ਮਾਂ ਵੀ ਹੋ ਚੁੱਕੀ ਹੈ ਰੱਬ ਨੂੰ ਪਿਆਰੀ (ਤਸਵੀਰਾਂ)

ਗੁਰਦਾਸਪੁਰ (ਹਰਮਨ, ਗੁਰਪ੍ਰੀਤ) - ਰੋਜ਼ੀ ਰੋਟੀ ਕਮਾਉਣ ਵਿਦੇਸ਼ (ਇਟਲੀ) ਗਏ ਗੁਰਦਾਸਪੁਰ ਦੇ ਪਿੰਡ ਭਿਖਾਰੀਵਾਲ ਦੇ 38 ਸਾਲਾ ਵਿਅਕਤੀ ਬਿਕਰਮਜੀਤ ਸਿੰਘ ਦੀ ਹਾਰਟ ਅਟੈਕ ਨਾਲ ਹੋਈ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਸਾਲ ਪਹਿਲਾਂ ਮ੍ਰਿਤਕ ਦੀ ਪਤਨੀ ਦੀ ਵੀ ਮੌਤ ਹੋ ਚੁੱਕੀ ਹੈ। ਮ੍ਰਿਤਕ ਵਿਅਕਤੀ ਦੀਆਂ ਤਿੰਨ ਕੁੜੀਆਂ ਹਨ, ਜਿਨ੍ਹਾਂ ਦੀ ਦੇਖਭਾਲ ਉਨ੍ਹਾਂ ਦੇ ਬਜ਼ੁਰਗ ਦਾਦਾ-ਦਾਦੀ ਕਰ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ ਗੁਰਦਾਸਪੁਰ ’ਚ ਵਾਪਰੀ ਖ਼ੂਨੀ ਵਾਰਦਾਤ : ਖੇਤਾਂ ’ਚ ਕੰਮ ਕਰਦੇ ਵਿਅਕਤੀ ਦਾ ਸਿਰ ’ਚ ਕਹੀ ਮਾਰ ਕੀਤਾ ਕਤਲ (ਤਸਵੀਰਾਂ) 

PunjabKesari

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਵਿਅਕਤੀ ਦੇ ਪਿਤਾ ਬਲਕਾਰ ਸਿੰਘ ਅਤੇ ਭਰਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਬਿਕਰਮਜੀਤ ਸਿੰਘ ਦੋ ਸਾਲ ਪਹਿਲਾਂ ਵਿਦੇਸ਼ (ਇਟਲੀ) ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ। ਉੱਥੇ ਜਾ ਕੇ ਉਹ ਖੇਤੀਬਾੜੀ ਦਾ ਕੰਮ ਕਰਦਾ ਸੀ। ਕੱਲ੍ਹ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਪੁਲਸ ਮੁਲਾਜ਼ਮ ਦੇ ਮੁੰਡੇ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

PunjabKesari

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ। ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇ ਅਤੇ ਆਖਰੀ ਵਾਰ ਉਸ ਦੀਆਂ ਬੱਚੀਆਂ ਉਸ ਦਾ ਚਿਹਰਾ ਦੇਖ ਸਕਣ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

PunjabKesari

PunjabKesari


author

rajwinder kaur

Content Editor

Related News