ਬਰਫੀਲੇ ਤੂਫਾਨ ਦੀ ਲਪੇਟ 'ਚ ਆਉਣ ਕਾਰਨ ਗੁਰਦਾਸਪੁਰ ਦਾ ਜਵਾਨ ਸ਼ਹੀਦ (ਵੀਡੀਓ)

Wednesday, Jan 15, 2020 - 01:19 PM (IST)

ਦੀਨਾਨਗਰ (ਦੀਪਕ) : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਸਥਿਤ ਮਾਛਿੱਲ, ਉੜੀ ਸੈਕਟਰ 'ਚ ਬਰਫੀਲਾ ਤੂਫਾਨ ਦੀ ਲਪੇਟ 'ਚ ਆ ਕੇ ਫੌਜ ਦੇ 3 ਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ। ਇਨ੍ਹਾਂ ਨੌਜਵਾਨਾਂ 'ਚੋਂ ਇਕ ਗੁਰਦਾਸਪੁਰ ਦੇ ਦੀਨਾਨਗਰ ਸਥਿਤ ਪਿੰਡ ਸਿੱਧਪੁਰ, ਨਵਾਂ ਪਿੰਡ ਦੇ ਰਹਿਣ ਵਾਲੇ 26 ਸਾਲਾ ਰਣਜੀਤ ਸਿੰਘ ਸਲਾਰੀਆ ਵੀ ਹਨ, ਜੋ ਕਿ 45 ਰਾਸ਼ਟਰੀ ਰਾਈਫਲਸ 'ਚ ਤਾਇਨਾਤ ਸਨ। ਰਣਜੀਤ ਸਲਾਰੀਆ ਦੇ ਘਰ ਪਿਛਲੇ ਸਾਲ ਦਸੰਬਰ 'ਚ ਹੀ ਧੀ ਨੇ ਜਨਮ ਲਿਆ ਸੀ, ਜਿਸ ਦਾ ਮੂੰਹ ਦੇਖਣਾ ਰਣਜੀਤ ਨੂੰ ਨਸੀਬ ਨਾ ਹੋਇਆ। ਰਣਜੀਤ ਦੀ ਤਿਰੰਗੇ 'ਚ ਲਿਪਟੀ ਮ੍ਰਿਤਕ ਦੇਹ ਅੱਜ ਪਿੰਡ ਪੁੱਜਣ ਦੀ ਸੰਭਾਵਨਾ ਹੈ, ਜਿੱਥੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।


author

Babita

Content Editor

Related News