ਅਚਾਨਕ ਕਰਤਾਰਪੁਰ ਲਾਂਘੇ ਨੂੰ ਦੇਖਣ ਪੁੱਜੇ ਸੰਨੀ ਦਿਓਲ, ਮੀਡੀਆ ਤੋਂ ਬਣਾਈ ਦੂਰੀ

Saturday, Jun 15, 2019 - 03:09 PM (IST)

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਐੱਮ.ਪੀ. ਬਣਨ ਤੋਂ ਬਾਅਦ ਸੰਨੀ ਦਿਓਲ ਅੱਜ ਅਚਾਨਕ ਕਰਤਾਪੁਰ ਲਾਂਘੇ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੇ ਲੋਕਾਂ ਤੋਂ ਦੂਰੀ ਬਣਾਈ ਰੱਖੀ। PunjabKesariਉਨ੍ਹਾਂ ਨੇ ਕਿਹਾ ਕਿ ਉਹ ਇਥੇ ਕੰਮ ਕਰਨ ਆਏ ਤੇ ਉਹ ਕੋਈ ਬਿਆਨਬਾਜ਼ੀ ਨਹੀਂ ਕਰਨਾ ਚਾਹੁੰਦੇ। ਇਸ ਦੌਰਾਨ ਉਨ੍ਹਾਂ ਨੇ ਨੈਸ਼ਨਲ ਹਾਈਵੇ ਆਥਰਿਟੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੇ ਤੇ ਹੋ ਰਹੇ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। 
PunjabKesari
ਦੱਸ ਦੇਈਏ ਕਿ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਦਿੱਗਜ ਨੇਤਾ ਸੁਨੀਲ ਜਾਖੜ ਨੂੰ ਭਾਰੀ ਵੋਟਾਂ ਨਾਲ ਹਰਾ ਕੇ ਇਤਿਹਾਸਕ ਜਿੱਤ ਪ੍ਰਾਪਤ ਕਰਨ ਮਗਰੋਂ ਭਾਜਪਾ ਨੇਤਾ ਅਤੇ ਫਿਲਮ ਸਟਾਰ ਸੰਨੀ ਦਿਓਲ ਸ਼ੁੱਕਰਵਾਰ ਪਹਿਲੀ ਵਾਰ ਮੁੰਬਈ ਤੋਂ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ। ਉਹ ਆਪਣੀ ਭਾਰੀ ਸਕਿਓਰਿਟੀ ਅਤੇ ਨਿੱਜੀ ਸੁਰੱਖਿਆ ਹੇਠ ਮੁੰਬਈ ਤੋਂ ਆਪਣੇ ਹਲਕੇ ਗੁਰਦਾਸਪੁਰ ਜਾਣ ਲਈ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਕਰੀਬ 4 ਵਜੇ ਗੱਡੀਆਂ ਦੇ ਕਾਫਲੇ ਨਾਲ ਰਵਾਨਾ ਹੋ ਗਏ।

PunjabKesariਜ਼ਿਕਰਯੋਗ ਹੈ ਕਿ ਭਾਜਪਾ ਲੀਡਰਾਂ ਅਤੇ ਵਰਕਰਾਂ ਦੇ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਉਤਾਵਲੇ ਦਿਖਾਈ ਦੇ ਰਹੇ ਸਨ ਪਰ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ।


author

Baljeet Kaur

Content Editor

Related News