ਕਰਤਾਰਪੁਰ ਲਾਂਘੇ ਦੇ ਕੰਮ 'ਚ ਪੈਸੇ ਬਣੇ ਅੜਿੱਕਾ! (ਵੀਡੀਓ)

Monday, Feb 25, 2019 - 04:02 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ)— ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਵਿਚ ਭਾਰੀ ਪੁਲਸ ਫੋਰਸ ਨਾਲ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨਾਂ ਵੱਲੋਂ ਧਰਨਾ ਲਗਾ ਕੇ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਸਥਿਤੀ ਤਣਾਅਪੂਰਨ ਬਣ ਗਈ। ਜ਼ਮੀਨ ਮਾਲਕ ਕਿਸਾਨਾਂ ਨੇ ਦੱਸਿਆ ਕਿ ਉਹ ਕਰਤਾਰਪੁਰ ਲਾਂਘੇ ਲਈ ਜ਼ਮੀਨ ਦੇਣ ਨੂੰ ਤਿਆਰ ਹਨ ਪਰ ਸਰਕਾਰ ਘੱਟ ਤੋਂ ਘੱਟ ਜ਼ਮੀਨ ਦਾ ਉਚਿਤ ਮੁੱਲ ਤਾਂ ਦੇਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਉਚਿਤ ਮੁੱਲ ਨਹੀਂ ਦਿੰਦੀ, ਉਦੋਂ ਤੱਕ ਉਹ ਆਪਣੀ ਜ਼ਮੀਨ 'ਤੇ ਕੰਮ ਨਹੀਂ ਕਰਨ ਦੇਣਗੇ।

ਇਸ ਦੌਰਾਨ ਐੱਸ.ਡੀ.ਐੱਸ. ਡੇਰਾ ਬਾਬਾ ਨਾਨਕ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਹ ਕਿਸਾਨਾਂ ਦੀ ਜ਼ਮੀਨੀ ਮੁਆਵਜ਼ੇ ਦੀ ਮੰਗ ਸਰਕਾਰ ਕੋਲ ਭੇਜ ਰਹੇ ਹਨ। ਕਾਨੂੰਨ ਮੁਤਾਬਕ ਸਰਕਾਰੀ ਰੇਟ 'ਤੇ ਹੀ ਜ਼ਮੀਨ ਦਾ ਮੁੱਲ ਦਿੱਤਾ ਜਾਏਗਾ। ਉਥੇ ਹੀ ਕਿਸਾਨਾਂ ਨੂੰ ਹੋਰ ਗਰਮ ਹੁੰਦੇ ਦੇਖ ਜ਼ਿਲਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਕਿਸਾਨਾਂ ਨੂੰ ਭਰੋਸਾ ਦਿਵਾਉਣਾ ਪਿਆ ਕਿ ਉਹ ਸਿਰਫ ਨਿਸ਼ਾਨਦੇਹੀ ਕਰ ਰਹੇ ਹਨ ਅਤੇ ਕਿਸੇ ਵੀ ਜ਼ਿਮੀਦਾਰ ਕੋਲੋਂ ਕਬਜ਼ਾ ਨਹੀਂ ਲੈ ਰਹੇ।


author

cherry

Content Editor

Related News