ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਦਾਅਵੇ ਤੋਂ ਪਲਟੇ ਸਾਂਪਲਾ

11/21/2020 12:20:25 PM

ਗੁਰਦਾਸਪੁਰ: ਭਾਰਤ ਸਰਕਾਰ ਵਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਦਾਅਵੇ ਤੋਂ ਵਿਜੇ ਸਾਂਪਲਾ ਪਲਟ ਗਏ ਹਨ। ਜਾਣਕਾਰੀ ਮੁਤਾਬਕ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਕਰਤਾਰਪੁਰ ਸਾਹਿਬ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ 'ਤੇ 27 ਨਵੰਬਰ ਨੂੰ ਦੁਬਾਰਾ ਖੁੱਲ੍ਹੇਗਾ ਪਰ ਹੁਣ ਉਨ੍ਹਾਂ ਇਸ ਤੋਂ ਪਲਟ ਗਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: 7 ਮਹੀਨਿਆਂ ਬਾਅਦ ਮੁੜ ਖੁੱਲ੍ਹੇਗਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ
ਸਾਂਪਲਾ ਨੇ ਦੁਬਾਰਾ ਟਵੀਟ ਕਰਦਿਆਂ ਲਿਖਿਆ ਕਿ ਇਹ ਟਵੀਟ ਉਨ੍ਹਾਂ ਨੇ ਕੀਤਾ ਸੀ ਪਰ ਵਿਦੇਸ਼ ਮੰਤਰਾਲੇ ਨਾਲ ਗੱਲ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਜੱਥਾ 27 ਨੂੰ ਜਾਵੇਗਾ ਜੋ 1 ਤਾਰੀਖ਼ ਨੂੰ ਭਾਰਤ ਵਾਪਸ ਆ ਜਾਵੇਗਾ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਗੈਂਗਰੇਪ ਮਾਮਲੇ 'ਚ ਸਾਹਮਣੇ ਆਈ ਇਹ ਗੱਲ, ਇੰਝ ਦਰਿੰਦਗੀ ਦਾ ਸ਼ਿਕਾਰ ਹੋਈ ਕੁੜੀ

Baljeet Kaur

This news is Content Editor Baljeet Kaur