ਕੌਂਸਲਰ ਸੁਰਿੰਦਰ ਵਰਮਾ ਵੱਲੋਂ ਭਾਜਪਾ ਨੂੰ ਅਲਵਿਦਾ; ਫੜਿਆ ਜਾਖੜ ਦਾ ਪੱਲਾ
Wednesday, Oct 04, 2017 - 11:09 AM (IST)
ਸੁਜਾਨਪੁਰ/ਗੁਰਦਾਸਪੁਰ/ਜਲੰਧਰ (ਧਵਨ) - ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਪੈਂਦੇ ਸੁਜਾਨਪੁਰ ਵਿਧਾਨ ਸਭਾ ਹਲਕੇ ਵਿਚ ਅੱਜ ਭਾਜਪਾ ਦੇ ਮੌਜੂਦਾ ਕੌਂਸਲਰ ਸੁਰਿੰਦਰ ਵਰਮਾ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਉਮੀਦਵਾਰ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਾ ਪੱਲਾ ਫੜ ਲਿਆ।
ਸੁਰਿੰਦਰ ਵਰਮਾ ਨੂੰ ਕਾਂਗਰਸ ਵਿਚ ਲਿਆਉਣ ਦਾ ਸਿਹਰਾ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਤੇ ਸਥਾਨਕ ਪਾਰਟੀ ਆਗੂਆਂ ਨੂੰ ਜਾਂਦਾ ਹੈ। ਜਾਖੜ ਅੱਜ ਪੂਰਾ ਦਿਨ ਸੁਜਾਨਪੁਰ ਵਿਧਾਨ ਸਭਾ ਹਲਕੇ ਵਿਚ ਰਹੇ ਅਤੇ ਉਨ੍ਹਾਂ ਸਾਬਕਾ ਅਕਾਲੀ-ਭਾਜਪਾ ਗੱਠਜੋੜ ਸਰਕਾਰ 'ਤੇ ਤਾਬੜਤੋੜ ਸਿਆਸੀ ਹਮਲੇ ਕੀਤੇ।
ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਨੋਟਬੰਦੀ ਲਾਗੂ ਕਰ ਕੇ ਕਿਸਾਨਾਂ ਨੂੰ ਤਾਂ ਤਬਾਹ ਕੀਤਾ ਹੀ, ਨਾਲ ਹੀ ਦੇਸ਼ ਦੀ ਆਰਥਿਕ ਸਥਿਤੀ ਨੂੰ ਵੀ ਅਤਿ-ਮਾੜੇ ਹਾਲਾਤ ਵਿਚ ਪਹੁੰਚਾ ਦਿੱਤਾ। ਇਸ ਨੇ ਖੇਤੀਬਾੜੀ ਨਾਲ ਜੁੜੇ ਸਾਮਾਨ 'ਤੇ ਜੀ. ਐੱਸ. ਟੀ. ਲਾ ਕੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਅਸਲ ਵਿਚ ਮੋਦੀ ਸਰਕਾਰ ਗਰੀਬ ਵਿਰੋਧੀ ਸਾਬਿਤ ਹੋਈ ਹੈ।
ਸਤਲੁਜ-ਯਮੁਨਾ ਲਿੰਕ ਨਹਿਰ ਮਾਮਲੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ ਹੈ।
