ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਮਲੇਸ਼ੀਆ ਗਏ ਪੰਜਾਬੀ ਦੀ ਮੌਤ

Thursday, Mar 05, 2020 - 07:14 PM (IST)

ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਮਲੇਸ਼ੀਆ ਗਏ ਪੰਜਾਬੀ ਦੀ ਮੌਤ

ਗੁਰਦਾਸਪੁਰ (ਗੁਰਪ੍ਰੀਤ) : ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਦੀ ਮਲੇਸ਼ੀਆ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਜਸਵਿੰਦਰ ਸਿੰਘ ਵਾਸੀ ਡੇਰਾ ਬਾਬਾ ਨਾਨਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਉਹ 8 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਪਰ ਉਥੇ ਕੁਝ ਸਮਾਂ ਬਾਅਦ ਹੀ ਬੀਮਾਰ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤ ਨੂੰ 8 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਮਲੇਸ਼ੀਆ ਸੀ। ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਉਸਦੇ ਦੋਸਤ ਦਾ ਫੋਨ ਆਇਆ ਕਿ ਜਸਵਿੰਦਰ ਸਿੰਘ ਬੀਮਾਰ ਹੋ ਗਿਆ ਹੈ ਅਤੇ ਉਸ ਨੂੰ ਮਲੇਸ਼ੀਆ ਦੇ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਸ ਸਮੇ ਜਸਵਿੰਦਰ ਨੇ ਆਪਣੀ ਇਕ ਵੀਡੀਓ ਵੀ ਬਣਾ ਕੇ ਭੇਜੀ, ਜਿਸ 'ਚ ਉਸ ਨੇ ਕਿਹਾ ਸੀ ਕਿ ਉਹ ਜਲਦ ਠੀਕ ਹੋ ਜਾਵੇਗਾ ਪਰ ਹੁਣ ਫੋਨ ਆਇਆ ਕਿ ਉਸਦੀ ਬੀਮਾਰੀ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਭਾਰ ਲਿਆਂਦਾ ਜਾਵੇ ਤਾਂ ਜੋ ਉਹ ਉਸ ਦਾ ਅੰਤਿਮ ਸੰਸਕਾਰ ਕਰ ਸਕਣ।


author

Baljeet Kaur

Content Editor

Related News