ਸ਼ਰਮਨਾਕ: ਨਾਬਾਲਗ ਕੁੜੀ ਨੂੰ ਅਗਵਾ ਕਰਕੇ ਦਰਿੰਦਿਆਂ ਨੇ ਬਣਾਇਆ ਹਵਸ ਦਾ ਸ਼ਿਕਾਰ

Monday, Oct 05, 2020 - 03:22 PM (IST)

ਸ਼ਰਮਨਾਕ: ਨਾਬਾਲਗ ਕੁੜੀ ਨੂੰ ਅਗਵਾ ਕਰਕੇ ਦਰਿੰਦਿਆਂ ਨੇ ਬਣਾਇਆ ਹਵਸ ਦਾ ਸ਼ਿਕਾਰ

ਗੁਰਦਾਸਪੁਰ (ਹਰਮਨ) : ਗੁਰਦਾਸਪੁਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਨਾਬਾਲਗ ਕੁੜੀ ਨੂੰ ਦੋ ਵਿਅਕਤੀਆਂ ਵਲੋਂ ਹਵਸ ਦਾ ਸ਼ਿਕਾਰ ਬਣਾਇਆ ਗਿਆ। ਇਸ ਸਬੰਧੀ ਥਾਣਾ ਤਿੱਬੜ ਦੀ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਰੈਲੀ 'ਚ ਗਰਜੇ ਰਾਹੁਲ ਗਾਂਧੀ, ਕਿਹਾ- ਕਾਲੇ ਕਾਨੂੰਨਾਂ ਨਾਲ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਾਰ ਰਹੇ ਨੇ ਮੋਦੀ

ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਉਹ ਇਕ ਅਕਤੂਬਰ ਨੂੰ ਆਪਣੇ ਘਰ ਤੋਂ ਬਾਹਰ ਜੰਗਲ ਪਾਣੀ ਲਈ ਗਈ ਹੋਈ ਸੀ। ਇਸੇ ਦੌਰਾਨ ਮੋਟਰਸਾਈਕਲ 'ਤੇ ਅਮਨ ਅਤੇ ਰੋਬਿਨ ਵਾਸੀ ਪਿੰਡ ਬੱਬਰੀ ਨੰਗਲ ਆ ਗਏ। ਦੋਵਾਂ ਮੁਲਜ਼ਮਾਂ ਨੇ ਉਸਨੂੰ ਮੋਟਰਸਾਈਕਲ 'ਤੇ ਬੈਠਣ ਲਈ ਕਿਹਾ। ਜਦੋਂ ਉਹ ਨਾ ਮੰਨੀ ਤਾਂ ਮੁਲਜ਼ਮਾਂ ਨੇ ਉਸਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਜ਼ਬਰਦਸਤੀ ਉਸਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਏ। 

ਇਹ ਵੀ ਪੜ੍ਹੋ : ਵੱਡੀ ਵਾਰਦਾਤ: ਦਿਨ-ਦਿਹਾੜੇ ਹਮਲਾਵਾਰਾਂ ਨੇ ਕਾਰ ਸਵਾਰ ਨੂੰ ਮਾਰੀਆਂ ਅੰਨ੍ਹੇਵਾਹ ਗੋਲੀਆਂ

ਪੀੜਤਾ ਨੇ ਦੱਸਿਆ ਕਿ ਦੋਸ਼ੀ ਉਸਨੂੰ ਕਿਸੇ ਅਣਜਾਣ ਜਗ੍ਹਾ 'ਤੇ ਲੈ ਗਏ ਜਿਥੇ ਇਕ ਮੁਲਜ਼ਮ ਅਮਨ ਨੇ ਉਸਦੀ ਮਰਜੀ ਦੇ ਬਿਨ੍ਹਾਂ ਉਸ ਨਾਲ ਜਬਰ-ਜ਼ਿਨਾਹ ਕੀਤਾ। ਅਗਲੀ ਸਵੇਰੇ ਮੁਲਜ਼ਮ ਉਸਨੂੰ ਮੋਟਰਸਾਈਕਲ 'ਤੇ ਉਸਦੇ ਪਿੰਡ ਵਿਚ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਰ ਪਹੁੰਚਣ 'ਤੇ ਉਸਨੇ ਇਸ ਪੂਰੀ ਘਟਨਾ ਬਾਰੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। 

ਇਹ ਵੀ ਪੜ੍ਹੋ : ਸਹੁਰੇ ਪਰਿਵਾਰ ਤੋਂ ਦੁਖੀ ਇੰਜੀਨੀਅਰ ਨੇ ਚੁੱਕਿਆ ਖ਼ੌਫ਼ਨਾਕ ਕਦਮ


author

Baljeet Kaur

Content Editor

Related News